Home » ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ….
Home Page News India India News

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ….

Spread the news

ਪਟਿਆਲਾ ਦੇ ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ ਕਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਕੁਝ ਦੇਰ ਪਹਿਲਾਂ ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣੇ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਪਾ ਕੇ ਦਾਅਵਾ ਕੀਤਾ ਸੀ ਕਿ ਪੁਲਸ ਨੇ ਉਨ੍ਹਾਂ ਵਿਰੁੱਧ ਇੱਕ ਪੁਰਾਣੇ ਮਾਮਲੇ ਵਿੱਚ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਉਨ੍ਹਾਂ ਦੇ ਸਮਰਥਨ ਵਿੱਚ ਐਸਐਸਪੀ ਅਤੇ ਡੀਸੀ ਦਫ਼ਤਰ ਦਾ ਘਿਰਾਓ ਕਰਨ।