Home » ਨੇਪਾਲ ਵਿੱਚ ਸੋਸ਼ਲ ਮੀਡੀਆ ਪਾਬੰਦੀ ਤੋਂ ਬਾਅਦ ਸ਼ੁਰੂ ਹੋਏ ਹਿੰਸਕ ਪ੍ਰਦਰਸ਼ਨ ਵਿੱਚ 20 ਦੇ ਕਰੀਬ ਲੋਕਾਂ ਦੀ ਮੌ,ਤ…
Home Page News India India News World World News

ਨੇਪਾਲ ਵਿੱਚ ਸੋਸ਼ਲ ਮੀਡੀਆ ਪਾਬੰਦੀ ਤੋਂ ਬਾਅਦ ਸ਼ੁਰੂ ਹੋਏ ਹਿੰਸਕ ਪ੍ਰਦਰਸ਼ਨ ਵਿੱਚ 20 ਦੇ ਕਰੀਬ ਲੋਕਾਂ ਦੀ ਮੌ,ਤ…

Spread the news

ਨੇਪਾਲ ਵਿੱਚ ਸੋਸ਼ਲ ਮੀਡੀਆ ਪਾਬੰਦੀ ਤੋਂ ਬਾਅਦ ਸ਼ੁਰੂ ਹੋਏ ਜਨਰਲ-ਜ਼ੈੱਡ ਅੰਦੋਲਨ ਵਿੱਚ ਮਰਨ ਵਾਲਿਆਂ ਦੀ ਗਿਣਤੀ 19 ਹੋ ਗਈ ਹੈ। ਹਿਮਾਲੀਅਨ ਟਾਈਮਜ਼ ਦੀ ਰਿਪੋਰਟ ਦੇ ਅਨੁਸਾਰ, ਮ੍ਰਿਤਕਾਂ ਵਿੱਚੋਂ 16 ਕਾਠਮੰਡੂ ਦੇ ਅਤੇ ਦੋ ਇਟਾਹਾਰੀ ਦੇ ਸਨ। ਵਿਰੋਧ ਪ੍ਰਦਰਸ਼ਨ ਵਿੱਚ 200 ਤੋਂ ਵੱਧ ਲੋਕ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਵਿੱਚ ਪ੍ਰਦਰਸ਼ਨਕਾਰੀ, ਸੁਰੱਖਿਆ ਕਰਮਚਾਰੀ ਅਤੇ ਪੱਤਰਕਾਰ ਸ਼ਾਮਲ ਹਨ।ਮੀਡੀਆ ਰਿਪੋਰਟਾਂ ਅਨੁਸਾਰ, ਇਸ ਸਮੇਂ ਨੇਪਾਲ ਵਿੱਚ ਰਾਜਨੀਤਿਕ ਉਥਲ-ਪੁਥਲ ਤੇਜ਼ ਹੋ ਗਈ ਹੈ। ਪ੍ਰਧਾਨ ਮੰਤਰੀ ਦੇ ਨਿਵਾਸ ਸਥਾਨ ‘ਤੇ ਇੱਕ ਐਮਰਜੈਂਸੀ ਕੈਬਨਿਟ ਮੀਟਿੰਗ ਬੁਲਾਈ ਗਈ ਹੈ ਅਤੇ ਇਸ ਵਿੱਚ ਨੇਪਾਲ ਦੇ ਗ੍ਰਹਿ ਮੰਤਰੀ ਰਮੇਸ਼ ਲੇਖਕ ਨੇ ਨੈਤਿਕ ਆਧਾਰ ‘ਤੇ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਦੂਜੇ ਪਾਸੇ, ਵਿਦਿਆਰਥੀ ਸੜਕਾਂ ਛੱਡਣ ਲਈ ਤਿਆਰ ਨਹੀਂ ਹਨ।