Home » 60 ਕਰੋੜ ਦੀ ਧੋਖਾਧੜੀ ਦੇ ਮਾਮਲੇ ’ਚ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਤਲਬ…
Home Page News India India News

60 ਕਰੋੜ ਦੀ ਧੋਖਾਧੜੀ ਦੇ ਮਾਮਲੇ ’ਚ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਤਲਬ…

Spread the news


ਬਾਲੀਵੁੱਡ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਮੁੰਬਈ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਨੇ 60 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿਚ ਤਲਬ ਕੀਤਾ ਹੈ। ਕੁੰਦਰਾ ਨੂੰ 15 ਸਤੰਬਰ ਨੂੰ ਈਓਡਬਲਯੂ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।ਈਓਡਬਲਯੂ ਨੇ ਪਿਛਲੇ ਹਫ਼ਤੇ ਕੁੰਦਰਾ ਤੇ ਸ਼ਿਲਪਾ ਸ਼ੈੱਟੀ ਖ਼ਿਲਾਫ਼ ਇਕ ਲੁੱਕ-ਆਊਟ ਸਰਕੁਲਰ (ਐੱਲਓਸੀ) ਜਾਰੀ ਕੀਤਾ ਸੀ ਤਾਂ ਕਿ ਅਕਸਰ ਕੌਮਾਂਤਰੀ ਯਾਤਰਾ ਕਰਨ ਵਾਲੇ ਇਸ ਜੋੜੇ ਨੂੰ ਦੇਸ਼ ਛੱਡਣ ਤੋਂ ਰੋਕਿਆ ਜਾ ਸਕੇ। ਅਧਿਕਾਰੀ ਨੇ ਦੱਸਿਆ ਕਿ ਏਜੰਸੀ ਨੇ ਕੁੰਦਰਾ ਨੂੰ ਬਿਆਨ ਦਰਜ ਕਰਨ ਲਈ ਇਕੱਲਿਆਂ ਤਲਬ ਕੀਤਾ ਹੈ।