Home » ਸਾਬਕਾ ਸਰਪੰਚ ਜੁਗਰਾਜ ਸਿੰਘ ਦੇ ਕਤਲ ਮਾਮਲੇ ‘ਚ ਦੋ ਮੁੱਖ ਮੁਲਜ਼ਮ ਨਾਗਾਲੈਂਡ ਤੋਂ ਗ੍ਰਿਫ਼ਤਾਰ…
Home Page News India India News

ਸਾਬਕਾ ਸਰਪੰਚ ਜੁਗਰਾਜ ਸਿੰਘ ਦੇ ਕਤਲ ਮਾਮਲੇ ‘ਚ ਦੋ ਮੁੱਖ ਮੁਲਜ਼ਮ ਨਾਗਾਲੈਂਡ ਤੋਂ ਗ੍ਰਿਫ਼ਤਾਰ…

Spread the news


ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਚੀਮਾ ਖੁੱਡੀ ਦੇ ਸਾਬਕਾ ਸਰਪੰਚ ਜੁਗਰਾਜ ਸਿੰਘ ਦੇ ਕਤਲ ਦੇ ਦੋ ਦੋਸ਼ੀ ਨਾਗਾਲੈਂਡ ਤੋਂ ਗ੍ਰਿਫਤਾਰ ਕੀਤੇ ਗਏ ਹਨ। ਇਹ ਗ੍ਰਿਫਤਾਰੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਸ੍ਰੀ ਹਰਗੋਬਿੰਦਪੁਰ, ਕੇਂਦਰੀ ਏਜੰਸੀਆਂ ਅਤੇ ਨਾਗਾਲੈਂਡ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕੋਹਿਮਾ, ਨਾਗਾਲੈਂਡ ਤੋਂ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।ਮੁਲਜ਼ਮਾਂ ਦੀ ਪਛਾਣ ਹਰਮਨਪ੍ਰੀਤ ਸਿੰਘ ਉਰਫ਼ ਹਰਮਨ ਅਤੇ ਉਸਦੇ ਚਚੇਰੇ ਭਰਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੋਵੇਂ ਵਾਸੀ ਪਿੰਡ ਕਲੇਰ, ਬਟਾਲਾ ਵਜੋਂ ਹੋਈ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਐੱਸਐੱਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਨੇ 9 ਸਤੰਬਰ, 2025 ਨੂੰ ਬਟਾਲਾ ਦੇ ਚੀਮਾ ਖੁੱਡੀ ਦੇ ਸਾਬਕਾ ਸਰਪੰਚ ਜੁਗਰਾਜ ਸਿੰਘ ਉਰਫ਼ ਜੁੱਗਾ ਦੀ ਉਸਦੇ ਘਰ ਵਿੱਚ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਸੀ ਅਤੇ ਮਾਮਲੇ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹੱਤਿਆ ਵਿਦੇਸ਼ੀ ਗੈਂਗਸਟਰਾਂ ਜਸਵਿੰਦਰ ਸਿੰਘ ਉਰਫ਼ ਮਨੂ ਅਗਵਾਨ, ਮੁਹੰਮਦ ਯਾਸੀਨ ਅਖ਼ਤਰ ਉਰਫ਼ ਜ਼ੀਸ਼ਾਨ ਅਖ਼ਤਰ ਅਤੇ ਗੋਪੀ ਨਵਾਂਸ਼ਹਿਰੀਆ ਦੇ ਇਸ਼ਾਰੇ ‘ਤੇ ਨਿ਼ਸ਼ਾਨਾ ਬਣਾ ਕੇ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਕਥਿਤ ਮੁਲਜ਼ਮਾਂ ਨੂੰ ਨਾਗਾਲੈਂਡ ਦੀ ਇੱਕ ਸਮਰੱਥ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਪ੍ਰਾਪਤ ਕਰਨ ਤੋਂ ਬਾਅਦ ਪੰਜਾਬ ਲਿਆਂਦਾ ਜਾ ਰਿਹਾ ਹੈ।ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ, ਏਜੀਟੀਐੱਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀਆਂ ‘ਤੇ ਕਾਰਵਾਈ ਕਰਦਿਆਂ, ਏਜੀਟੀਐਫ ਪੁਲਿਸ ਟੀਮਾਂ ਨੇ ਡੀਐੱਸਪੀ ਏਜੀਟੀਐੱਫ ਰਾਜਨ ਪਰਮਿੰਦਰ, ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਐੱਸਐੱਚਓ ਸੁਖਵਿੰਦਰ ਸਿੰਘ, ਕੇਂਦਰੀ ਏਜੰਸੀਆਂ ਅਤੇ ਨਾਗਾਲੈਂਡ ਪੁਲਿਸ ਦੇ ਤਾਲਮੇਲ ਨਾਲ ਦੋਵੇਂ ਕਥਿਤ ਮੁਲਜ਼ਮਾਂ, ਹਰਮਨਪ੍ਰੀਤ ਸਿੰਘ ਉਰਫ਼ ਹਰਮਨ ਅਤੇ ਉਸਦੇ ਚਚੇਰੇ ਭਰਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੂੰ ਕੋਹਿਮਾ, ਨਾਗਾਲੈਂਡ ਦੇ ਮਿਡਲੈਂਡ ਕਲੋਨੀ ਦੀ ਨਿਊ ਮਾਰਕੀਟ ਦੇ ਹੋਟਲ ਬ੍ਰੌਡਵੇ ਤੋਂ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਇਸ ਸਬੰਧ ਵਿੱਚ, ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 103, 61(2) ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਦੇ ਤਹਿਤ ਐੱਫਆਈਆਰ ਨੰਬਰ 165 ਮਿਤੀ 09.09.2025 ਨੂੰ ਪਹਿਲਾ ਹੀ ਥਾਣਾ ਸ੍ਰੀ ਹਰਗੋਬਿੰਦਪੁਰ ਬਟਾਲਾ ਵਿਖੇ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।