ਬਲਾਕ ਮਾਛੀਵਾੜਾ ਅਧੀਨ ਪੈਂਦੇ ਪਿੰਡ ਟਾਂਡਾ ਕਾਲੀਆ ਦੇ ਨੌਜਵਾਨ ਲਵਪ੍ਰੀਤ ਸਿੰਘ (25) ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰੋਜ਼ਗਾਰ ਲਈ ਪੁਰਤਗਾਲ ਵਿਖੇ ਗਏ ਲਵਪ੍ਰੀਤ ਸਿੰਘ ਨੂੰ ਪੇਟ ਵਿਚ ਇੰਨਫੈਕਸ਼ਨ ਦੀ ਸ਼ਿਕਾਇਤ ਹੋਈ ਤਾਂ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਹਸਪਤਾਲ ਵਿਚ ਇੱਕ ਹਫ਼ਤਾ ਉਹ ਜ਼ੇਰੇ ਇਲਾਜ ਰਿਹਾ ਅਤੇ 10 ਸਤੰਬਰ ਨੂੰ ਉਸਦੀ ਮੌਤ ਹੋ ਗਈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਵਪ੍ਰੀਤ ਸਿੰਘ 2020 ਵਿਚ ਸੁਨਹਿਰੇ ਭਵਿੱਖ ਲਈ ਪੁਰਤਗਾਲ ਵਿਖੇ ਗਿਆ ਸੀ ਜੋ ਕਿ ਉੱਥੇ ਫੈਕਟਰੀ ਵਿਚ ਕੰਮ ਕਰਦਾ ਸੀ ਅਤੇ ਅਜੇ ਕੁਆਰਾ ਸੀ। ਉਨ੍ਹਾਂ ਦੱਸਿਆ ਕਿ ਲਵਪ੍ਰੀਤ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ 1 ਸਾਲ ਪਹਿਲਾਂ ਉਸਦੀ ਮਾਤਾ ਦੀ ਵੀ ਮੌਤ ਹੋ ਚੁੱਕੀ ਹੈ। ਮ੍ਰਿਤਕ ਲਵਪ੍ਰੀਤ ਸਿੰਘ ਦੀ ਲਾਸ਼ ਅੱਜ ਪਿੰਡ ਟਾਂਡਾ ਕਾਲੀਆ ਵਿਖੇ ਪੁੱਜ ਜਾਵੇਗੀ ਜਿਸ ਦਾ ਅੱਜ 22 ਸਤੰਬਰ ਨੂੰ ਪਿੰਡ ਦੇ ਸਮਸ਼ਾਨ ਘਾਟ ਵਿਖੇ ਸਸਕਾਰ ਕੀਤਾ ਜਾਵੇਗਾ। ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।
ਪੁਰਤਗਾਲ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ,ਤ….
7 months ago
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,639
- India5,062
- India Entertainment129
- India News3,250
- India Sports227
- KHABAR TE NAZAR3
- LIFE66
- Movies48
- Music84
- New Zealand Local News2,914
- NewZealand3,234
- Punjabi Articules7
- Religion1,103
- Sports216
- Sports214
- Technology32
- Travel55
- Uncategorized56
- World2,320
- World News1,939
- World Sports206












