Home » ਅਮਰੀਕਾ ‘ਚ ਇੱਕ ਦਰਦਨਾਕ ਟਰੱਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਹੋਈ ਮੌ,ਤ…
Home Page News India World World News

ਅਮਰੀਕਾ ‘ਚ ਇੱਕ ਦਰਦਨਾਕ ਟਰੱਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਹੋਈ ਮੌ,ਤ…

Spread the news

ਕਸਬਾ ਮੁੱਦਕੀ ਦੇ ਇਕ ਨੌਜਵਾਨ ਦੀ ਅਮਰੀਕਾ ’ਚ ਇਕ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ। ਵਜੋਂ ਹੋਈ ਹੈ। ਮ੍ਰਿਤਕ ਦੇ ਮਾਮਾ ਰਜਿੰਦਰ ਸਿੰਘ ਰਾਜੂ ਖੋਸਾ ਨੇ ਦੱਸਿਆ ਕਿ ਰਵਿੰਦਰਪਾਲ ਸਿੰਘ ਬਰਾੜ ਉਰਫ਼ ਰੌਕੀ (46) ਵਾਸੀ ਮਾਹਲਾ ਰੋਡ ਮੁੱਦਕੀ ਕਰੀਬ 25 ਸਾਲਾਂ ਤੋਂ ਅਮਰੀਕਾ ਦੇ ਲਾਸ ਏਂਜਲਸ ’ਚ ਰਹਿ ਰਿਹਾ ਸੀ। ਉਹ ਉੱਥੇ ਟਰੱਕਿੰਗ ਦਾ ਕਾਰੋਬਾਰ ਕਰਦਾ ਸੀ। ਬੀਤੀ 19 ਸਤੰਬਰ ਨੂੰ ਰਾਤ ਕਰੀਬ 10 ਵਜੇ ਐੱਲਏ ਤੋਂ ਲਗਪਗ 1800 ਕਿਲੋਮੀਟਰ ਦੂਰ ਉਸ ਦੇ ਟਰੱਕ ਨੂੰ ਅੱਗ ਲੱਗ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਰੌਕੀ ਬੁਰੀ ਤਰ੍ਹਾਂ ਝੁਲਸ ਗਿਆ। ਹਾਦਸੇ ਤੋਂ ਬਾਅਦ ਉਥੋਂ ਦੀ ਪੁਲਿਸ ਤੇ ਬਚਾਅ ਟੀਮਾਂ ਤੁਰੰਤ ਮੌਕੇ ’ਤੇ ਪੁੱਜੀਆਂ। ਰੌਕੀ ਨੂੰ ਹਵਾਈ ਐਂਬੂਲੈਂਸ ਰਾਹੀਂ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਰੌਕੀ ਆਪਣੇ ਪਿੱਛੇ ਆਪਣੀ ਪਤਨੀ, ਦੋ ਬੇਟੇ ਅਤੇ ਬਜ਼ੁਰਗ ਮਾਪਿਆਂ ਨੂੰ ਛੱਡ ਗਿਆ ਹੈ।