ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਬਜ਼ੁਰਗ ਕਿਸਾਨ ਮਹਿੰਦਰ ਕੌਰ ‘ਤੇ ਟਿੱਪਣੀਆਂ ਦੇ ਸੰਬੰਧ ਵਿੱਚ ਬਠਿੰਡਾ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਅਦਾਲਤ ਨੇ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਸਨ। ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ ਅਨੁਸਾਰ, ਕੰਗਨਾ ਰਣੌਤ ਨੂੰ ਪਹਿਲਾਂ ਵੀ ਸੰਮਨ ਜਾਰੀ ਕੀਤੇ ਗਏ ਸਨ, ਪਰ ਕਿਸੇ ਨੇ ਉਨ੍ਹਾਂ ਨੂੰ ਪ੍ਰਾਪਤ ਨਹੀਂ ਕੀਤਾ। ਇਸ ਤੋਂ ਬਾਅਦ, ਕੰਗਨਾ ਦੇ ਨਾਮ ‘ਤੇ ਦੁਬਾਰਾ ਸੰਮਨ ਜਾਰੀ ਕੀਤੇ ਗਏ। ਜਿਸਦੀ ਸੁਣਵਾਈ ਅੱਜ ਹੋਣੀ ਸੀ, ਪਰ ਉਹ ਦੁਬਾਰਾ ਅਦਾਲਤ ਵਿੱਚ ਪੇਸ਼ ਨਹੀਂ ਹੋਈ।
ਬਠਿੰਡਾ ਦੀ ਅਦਾਲਤ ‘ਚ ਪੇਸ਼ ਨਹੀਂ ਹੋਈ ਕੰਗਨਾ ਰਣੌਤ, ਅਦਾਲਤ ਨੇ ਜਾਰੀ ਕੀਤੇ ਸੰਮਨ…











