Home » ਹੇਸ਼ਟਿੰਗ ਨਜ਼ਦੀਕ ਇੱਕ ਘਰ ਨੂੰ ਅੱ+ਗ ਲੱਗਣ ਕਾਰਨ ਇੱਕ ਵਿਅਕਤੀ ਦੀ ਹੋਈ ਮੌ ਤ
Home Page News New Zealand Local News NewZealand

ਹੇਸ਼ਟਿੰਗ ਨਜ਼ਦੀਕ ਇੱਕ ਘਰ ਨੂੰ ਅੱ+ਗ ਲੱਗਣ ਕਾਰਨ ਇੱਕ ਵਿਅਕਤੀ ਦੀ ਹੋਈ ਮੌ ਤ

Spread the news


ਆਕਲੈਂਡ(ਬਲਜਿੰਦਰ ਰੰਧਾਵਾ) ਨਿਊਜ਼ੀਲੈਂਡ ਦੇ ਹੈਸਟਿੰਗਜ਼ ਇਲਾਕੇ ‘ਚ ਇੱਕ ਘਰ ਵਿੱਚ ਲੱਗੀ ਅੱਗ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ।ਐਮਰਜੈਂਸੀ ਸੇਵਾਵਾਂ ਨੂੰ ਬੀਤੇ ਕੱਲ੍ਹ ਦੁਪਹਿਰ ਕਰੀਬ 2:40 ਵਜੇ Tamatea St ‘ਤੇ ਲੱਗੀ ਅੱਗ ਬਾਰੇ ਸੂਚਨਾ ਮਿਲੀ ਸੀ।ਇਸ ਘਟਨਾ ਸਬੰਧੀ ਪੁਲਿਸ ਨੇ ਹੁਣ ਪੁਸ਼ਟੀ ਕੀਤੀ ਹੈ ਕਿ ਅੱਗ ਲੱਗਣ ਤੋਂ ਬਾਅਦ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਰਸਮੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਨੇ ਘਟਨਾ ਸਥਾਨ ਨੂੰ ਸੀਲ ਕਰ ਦਿੱਤਾ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।