Home » Ōhaeawai ਨਜ਼ਦੀਕ ਸਟੇਟ ਹਾਈਵੇਅ 12 ‘ਤੇ ਵਾਪਰੇ ਕਾਰ ਵਿੱਚ ਇੱਕ ਵਿਅਕਤੀ ਦੀ ਮੌ+ਤ,ਦੂਜਾ ਗੰਭੀਰ ਜ਼ਖਮੀ…
Home Page News New Zealand Local News NewZealand

Ōhaeawai ਨਜ਼ਦੀਕ ਸਟੇਟ ਹਾਈਵੇਅ 12 ‘ਤੇ ਵਾਪਰੇ ਕਾਰ ਵਿੱਚ ਇੱਕ ਵਿਅਕਤੀ ਦੀ ਮੌ+ਤ,ਦੂਜਾ ਗੰਭੀਰ ਜ਼ਖਮੀ…

Spread the news


ਆਕਲੈਂਡ(ਬਲਜਿੰਦਰ ਰੰਧਾਵਾ) ਬੀਤੀ ਰਾਤ Ōhaeawai ਵਿੱਚ ਇੱਕ ਵਾਹਨ ਦੀ ਟੱਕਰ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।ਰਾਤ ਲਗਭਗ 11.15 ਵਜੇ ਪੁਲਿਸ ਨੂੰ ਸਟੇਟ ਹਾਈਵੇਅ 12 ‘ਤੇ ਇੱਕ ਕਾਰ ਹਾਦਸੇ ਬਾਰੇ ਸੂਚਿਤ ਕੀਤਾ ਗਿਆ।
ਇੱਕ ਵਿਅਕਤੀ ਦੀ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ ਹੈ, ਜਦੋਂ ਕਿ ਦੂਜੇ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ।ਸੀਰੀਅਸ ਕਰੈਸ਼ ਯੂਨਿਟ ਮੌਕੇ ‘ਤੇ ਪਹੁੰਚੀ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।