Home » ਟਾਪੂ ਨਜ਼ਦੀਕ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ…
Home Page News New Zealand Local News NewZealand

ਟਾਪੂ ਨਜ਼ਦੀਕ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਟਾਪੂ ਚ ਇੱਕ ਮੋਟਰਸਾਈਕਲ ਨਾਲ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਜਾਣ ਦੀ ਖ਼ਬਰ ਹੈ।ਇੱਕ ਪੁਲਿਸ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ 10.09 ਵਜੇ ਦੇ ਕਰੀਬ ਰਾਈਫਲ ਰੇਂਜ ਰੋਡ ਅਤੇ ਤਾਹਾਰੇਪਾ ਰੋਡ ਦੇ ਚੌਰਾਹੇ ‘ਤੇ ਦੋ ਵਾਹਨਾਂ ਦੀ ਟੱਕਰ ਬਾਰੇ ਜਾਣਕਾਰੀ ਦਿੱਤੀ ਗਈ।
ਬੁਲਾਰੇ ਨੇ ਕਿਹਾ ਕਿ ਇਸ ਹਾਦਸੇ ਵਿੱਚ ਇੱਕ ਮੋਟਰਸਾਈਕਲ ਅਤੇ ਇੱਕ ਯੂਟ ਸ਼ਾਮਲ ਸਨ। ਸੜਕ ਥੋੜ੍ਹੇ ਸਮੇਂ ਲਈ ਬੰਦ ਸੀ ਪਰ ਹੁਣ ਆਵਾਜਾਈ ਚੱਲ ਰਹੀ ਹੈ। ਗੰਭੀਰ ਕਰੈਸ਼ ਯੂਨਿਟ ਨੂੰ ਸੂਚਿਤ ਕਰ ਦਿੱਤਾ ਗਿਆ ਹੈ।”ਹਾਟੋ ਹੋਨ ਸੇਂਟ ਜੌਨ ਦੇ ਬੁਲਾਰੇ ਨੇ ਕਿਹਾ ਕਿ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਵਾਈਕਾਟੋ ਹਸਪਤਾਲ ਲਿਜਾਇਆ ਗਿਆ ਹੈ।