Home » ਤਰਨਤਾਰਨ ਜ਼ਿਮਨੀ ਚੋਣ ਲਈ ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ…
Home Page News India India News

ਤਰਨਤਾਰਨ ਜ਼ਿਮਨੀ ਚੋਣ ਲਈ ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ…

Spread the news


ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਪ੍ਰੋਗਰਾਮ ਐਲਾਨ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਨ ਸੀ ਨੇ ਦੱਸਿਆ ਕਿ ਨਾਮਜ਼ਦਗੀ ਭਰਨ ਦੀ ਪ੍ਰਕਿਰਿਆ 13 ਅਕਤੂਬਰ 2025 ਤੋਂ ਗਜ਼ਟਿਡ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਸ਼ੁਰੂ ਹੋਵੇਗੀ ਤੇ 21 ਅਕਤਬੂਰ ਤੱਕ ਨਾਜ਼ਮਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ। 22 ਅਕਤਬੂਰ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਹੋਵੇਗੀ, ਜਦਕਿ 24 ਤੱਕ ਪੱਤਰ ਵਾਪਸ ਲਏ ਜਾ ਸਕਣਗੇ। ਵੋਟਿੰਗ 11 ਨਵੰਬਰ ਨੂੰ ਹੋਵੇਗੀ ਤੇ ਨਤੀਜੇ 14 ਨਵੰਬਰ ਆਉਣਗੇ।