Home » ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲਿਆਂ ‘ਤੇ ਲੱਗੀ ਮੋਹਰ…
Home Page News India India News

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲਿਆਂ ‘ਤੇ ਲੱਗੀ ਮੋਹਰ…

Spread the news


CM ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲਿਆਂ ‘ਤੇ ਮੋਹਰ ਲਗਾਈ ਗਈ

👉🏻ਕਿਸਾਨਾਂ ਲਈ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵਧਾ ਕੇ 20,000 ਰੁਪਏ ਪ੍ਰਤੀ ਏਕੜ ਤੱਕ ਕਰਨ ਦੀ ਪ੍ਰਵਾਨਗੀ
👉🏻ਅੰਤਰਰਾਜੀ ਚੈੱਕਪੋਸਟਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਵਿੱਚ ਸੋਧ ਨੂੰ ਪ੍ਰਵਾਨਗੀ
👉🏻ਪਲਾਟਾਂ ਦੀ ਰਾਖਵੀਂ ਕੀਮਤ ਨਿਰਧਾਰਤ ਕਰਨ ਲਈ ਨੀਤੀ ਵਿੱਚ ਸੋਧ ਨੂੰ ਪ੍ਰਵਾਨਗੀ
👉🏻ਕੋਆਪ੍ਰੇਟਿਵ ਸੁਸਾਇਟੀਆਂ ਲਈ ਜਗ੍ਹਾ ਅਲਾਟ ਕਰਨ ਬਾਰੇ ਨੀਤੀ ਮਨਜ਼ੂਰ
👉🏻ਮੈਗਾ ਹਾਊਸਿੰਗ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਨੀਤੀ ਨੂੰ ਮਨਜ਼ੂਰੀ
👉🏻ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ OSD (ਲਿਟੀਗੇਸ਼ਨ) ਨੂੰ ਮਿਲਣ ਵਾਲੇ ਨਿਰਧਾਰਤ ਮਿਹਨਤਾਨੇ ਨੂੰ ਵਧਾਉਣ ਦੀ ਪ੍ਰਵਾਨਗੀ
👉🏻ਮੰਡੀ ਗੋਬਿੰਦਗੜ੍ਹ ਅਤੇ ਖੰਨਾ ਖੇਤਰ ਦੀਆਂ ਰੋਲਿੰਗ ਮਿੱਲਾਂ ਨੂੰ ਕੋਲੇ ਤੋਂ ਪੀ.ਐਨ.ਜੀ. ਵਿੱਚ ਤਬਦੀਲ ਕਰਨ ਲਈ ਕੈਬਨਿਟ ਸਬ-ਕਮੇਟੀ ਦੇ ਗਠਨ ਨੂੰ ਵੀ ਪ੍ਰਵਾਨਗੀ
👉🏻ਟੈਲੀਕਮਿਊਨੀਕੇਸ਼ਨਜ਼ (ਰਾਈਟ ਆਫ ਵੇਅ) ਰੂਲਜ਼-2024 ਨੂੰ ਲਾਗੂ ਕਰਨ ਦੀ ਮਨਜ਼ੂਰੀ
👉🏻ਜੇਲ੍ਹਾਂ ਵਿੱਚ ਚੌਕਸੀ ਵਧਾਉਣ ਦੇ ਫੈਸਲੇ ਨੂੰ ਪ੍ਰਵਾਨਗੀ