ਆਕਲੈਂਡ(ਬਲਜਿੰਦਰ ਰੰਧਾਵਾ) ਵਾਈਕਾਟੋ ‘ਚ ਟੋਕੋਰੋਆ ਨੇੜੇ ਇੱਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ।ਕੱਲ੍ਹ ਸ਼ਾਮ 6.10 ਵਜੇ ਦੇ ਕਰੀਬ ਸਟੇਟ ਹਾਈਵੇਅ 1, ਕਿਨਲੀਥ ‘ਤੇ ਦੋ ਵਾਹਨਾਂ ਦੀ ਟੱਕਰ ਲਈ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ। ਪੁਲਿਸ ਨੇ ਅੱਜ ਸਵੇਰੇ ਕਿਹਾ ਕਿ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਨੂੰ ਦਰਮਿਆਨੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਹਾਦਸੇ ਦੀ ਜਾਂਚ ਜਾਰੀ ਹੈ। ਨਿਊਜ਼ੀਲੈਂਡ ਟ੍ਰਾਂਸਪੋਰਟ ਏਜੰਸੀ ਨੇ ਕਿਹਾ ਕਿ ਸੜਕ ਰਾਤੋ ਰਾਤ ਦੁਬਾਰਾ ਖੋਲ੍ਹ ਦਿੱਤੀ ਗਈ।
ਵਾਈਕਾਟੋ ‘ਚ ਦੋ ਵਾਹਨਾਂ ਵਿਚਕਾਰ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ,ਦੂਸਰਾ ਹੋਇਆ ਜ਼ਖ਼ਮੀ…












