Home » ਸ਼੍ਰੋਮਣੀ ਅਕਾਲੀ ਦਲ ਨੇ ਧਾਮੀ ਨੂੰ ਮੁੜ ਪ੍ਰਧਾਨਗੀ ਦੇ ਅਹੁਦੇ ਲਈ ਐਲਾਨਿਆ ਉਮੀਦਵਾਰ…
Home Page News India India News

ਸ਼੍ਰੋਮਣੀ ਅਕਾਲੀ ਦਲ ਨੇ ਧਾਮੀ ਨੂੰ ਮੁੜ ਪ੍ਰਧਾਨਗੀ ਦੇ ਅਹੁਦੇ ਲਈ ਐਲਾਨਿਆ ਉਮੀਦਵਾਰ…

Spread the news


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕੱਤਰਤਾ ਕੀਤੀ। ਇਕੱਤਰਤਾ ਵਿਚ ਸੁਖਬੀਰ ਸਿੰਘ ਬਾਦਲ ਨੇ ਐਲਾਨ ਕਰਦਿਆਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਾਰਟੀ ਵਲੋਂ ਉਮੀਦਵਾਰ ਹੋਣਗੇ ਅਤੇ ਐਡਵੋਕੇਟ ਧਾਮੀ ਨੂੰ ਪਿਛਲੀ ਵਾਰ ਨਾਲੋਂ ਵੱਧ ਵੋਟਾਂ ਪਾ ਕੇ ਜਿਤਾਓ।ਇਥੇ ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚਾਰ ਵਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣ ਰਹੇ ਹਨ ਅਤੇ ਇਸ ਤੋਂ ਪਹਿਲਾਂ ਇਕ ਸਾਲ ਮੁੱਖ ਸਕੱਤਰ ਅਤੇ ਇਕ ਸਾਲ ਜਨਰਲ ਸਕੱਤਰ ਦੀਆਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਕੱਲ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਜਨਰਲ ਹਾਊਸ ਸੱਦਿਆ ਗਿਆ ਹੈ। ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਹੋਵੇਗੀ।ਇਸ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਵੀ ਚੋਣ ਲੜਨ ਦਾ ਫੈਸਲਾ ਕੀਤਾ ਗਿਆ। ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਚੋਣ ਵਿਚ ਕਿਸ ਮੈਂਬਰ ਨੂੰ ਕਿਸ ਅਹੁਦੇ ਤੇ ਉਮੀਦਵਾਰ ਲਈ ਚੋਣ ਲੜਾਉਂਣੀ ਹੈ ਇਹ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਅਧਿਕਾਰ ਦਿੱਤੇ ਗਏ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਪਾਸ 35 ਮੈਂਬਰ ਮੌਜੂਦ ਹਨ ਅਤੇ ਕੁਝ ਹੋਰ ਵਿਰੋਧੀ ਧਿਰ ਦੇ ਮੈਂਬਰਾਂ ਤੋਂ ਵੀ ਸਮਰਥਨ ਮਿਲਣ ਦੀ ਆਸ ਹੈ।