ਇਟਲੀ ‘ਚ ਪੋਸੀ ਵਾਸੀ ਕੁਲਵਿੰਦਰ ਕੁਮਾਰ ਪੁੱਤਰ ਸਵ. ਦਰਸ਼ਨ ਰਾਮ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਕੁਲਵਿੰਦਰ ਕੁਮਾਰ ਇਟਲੀ ਦੇ ਇਕ ਪਿੰਡ ਸਾਨ-ਵੀਟੋ-ਅਲ-ਤਾਲਿਆਮੈਂਟੋ, ਜ਼ਿਲ੍ਹਾ ਪੋਰਡੇਨੋਨ ਵਿਖੇ ਆਪਣੇ ਪਰਿਵਾਰ ਸਮੇਤ ਪਤਨੀ ਰੀਨਾ ਰਾਣੀ, ਪੁੱਤਰੀ ਮਨਜੋਤ ਕੌਰ ਅਤੇ ਪੁੱਤਰ ਰਣਵੀਰ ਸਿੰਘ ਨਾਲ ਰਹਿ ਰਿਹਾ ਸੀ।ਕੁਲਵਿੰਦਰ ਸਿੰਘ ਆਪਣੇ ਰੁਟੀਨ ਮੁਤਾਬਿਕ ਸਵੇਰ ਦੇ ਸਮੇਂ ਉੱਥੋਂ ਦੇ ਇੱਕ ਡਰਾਈਵਿੰਗ ਸਕੂਲ ਨੂੰ ਡਰਾਈਵਿੰਗ ਕਲਾਸ ਲਾਉਣ ਲਈ ਆਪਣੇ ਇਲੈਕਟ੍ਰਿਕ ਸਾਈਕਿਲ ਤੇ ਸਵਾਰ ਹੋ ਕੇ ਜਦੋਂ ਡੇਲੀਜ਼ੀਆ ਨਾਂਅ ਦੇ ਪੁਲ ਉੱਪਰ ਪਹੁੰਚਿਆ ਤਾਂ ਉਸੇ ਵੇਲੇ ਇੱਕ ਤੇਜ਼ ਰਫ਼ਤਾਰ ਨਾਲ ਆ ਰਹੇ ਟਰੱਕ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਕਰਕੇ ਉਸ ਦੀ ਥਾਂ ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਸ ਨੂੰ ਉਸੇ ਵੇਲੇ ਗ੍ਰਿਫ਼ਤਾਰ ਕਰਕੇ ਜੇਲ੍ਹ ‘ਚ ਭੇਜ ਦਿੱਤਾ ਹੈ। ਇਸ ਹਾਦਸੇ ਕਾਰਨ ਕੁਲਵਿੰਦਰ ਕੁਮਾਰ ਦਾ ਸਮੂਹ ਪਰਿਵਾਰ ਡੂੰਘੇ ਸਦਮੇ ਵਿਚ ਹੈ।
ਇਟਲੀ ‘ਚ ਨਵਾਂਸ਼ਹਿਰ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌ,ਤ…












