ਹਲਕਾ ਸਮਾਣਾ ਦੇ ਪਿੰਡ ਸੱਸੀ ਬ੍ਰਾਹਮਣਾਂ ਦੇ ਇੱਕ ਨੌਜਵਾਨ ਭੁਪਿੰਦਰ ਕੁਮਾਰ ਸ਼ਰਮਾ (38) ਦੀ ਆਸਟ੍ਰੇਲੀਆ ਦੇ ਬ੍ਰਿਸਬੇਨ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਜਿਸ ਕਾਰਨ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ। ਪੀੜਿਤ ਪਰਿਵਾਰ ਨਾਲ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਜਾ ਕੇ ਦੁੱਖ ਸਾਂਝਾ ਕੀਤਾ ਤੇ ਹਰ ਸੰਭਵ ਮਦਦ ਦਾ ਭਰੋਸਾ ਦਵਾਇਆ।ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਧਰਮ ਚੰਦ ਨੰਬਰਦਾਰ ਨੇ ਦੱਸਿਆ ਕਿ ਉਸਦਾ ਲੜਕਾ 2008 ਤੋਂ ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਵਿੱਚ ਪਰਿਵਾਰ ਸਹਿਤ ਰਹਿ ਕੇ ਟਰਾਲਾ ਚਲਾਉਂਦਾ ਸੀ। 31 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਜਦੋਂ ਉਹ ਕਾਰ ਤੇ ਪਾਰਕਿੰਗ ਵਿੱਚ ਖੜ੍ਹੇ ਟਰਾਲਿਆਂ ਨੂੰ ਦੇਖਣ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਸ ਦੀ ਕਾਰ ਟਰਾਲੇ ਨਾਲ ਟਕਰਾ ਗਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਆਪਣੇ ਲੜਕੇ ਦੀ ਲਾਸ਼ ਜਲਦੀ ਭਾਰਤ ਲਿਆਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਗੁਹਾਰ ਲਗਾਈ ਹੈ।
ਹਲਕਾ ਸਮਾਣਾ ਨਾਲ ਸਬੰਧਤ ਨੌਜਵਾਨ ਦੀ ਆਸਟ੍ਰੇਲੀਆ ‘ਚ ਸੜਕ ਹਾਦਸੇ ਦੌਰਾਨ ਮੌ,ਤ….












