Home » ਇੰਗਲੈਂਡ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਹੋਈ ਮੌ,ਤ..
Home Page News India India News World

ਇੰਗਲੈਂਡ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਹੋਈ ਮੌ,ਤ..

Spread the news


ਜ਼ਿਲ੍ਹਾ ਬਰਨਾਲਾ ਦੇ ਪਿੰਡ ਲੋਹਗੜ੍ਹ ਦੇ ਇੱਕ ਨੌਜਵਾਨ ਦੀ ਇੰਗਲੈਂਡ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਚ ਬੇਅੰਤ ਸਿੰਘ ਧਨੇਸਰ ਨੇ ਦੱਸਿਆ ਕਿ ਲਖਵਿੰਦਰ ਸਿੰਘ ਲੱਕੀ ਪੁੱਤਰ ਮਾਸਟਰ ਰਘਵੀਰ ਸਿੰਘ (ਧੂਰੀ ਬੱਸਾਂ ਵਾਲੇ) ਨੇ ਹਾਲ ਹੀ ਵਿੱਚ ਆਪਣੀਆਂ ਛੁੱਟੀਆਂ ਪੂਰੀਆਂ ਕਰ ਕੇ 20 ਅਕਤੂਬਰ ਨੂੰ ਵਾਪਸ ਇੰਗਲੈਂਡ ਲਈ ਉਡਾਣ ਭਰੀ ਸੀ।ਪਰੰਤੂ ਕੇਵਲ ਪੰਜ ਦਿਨ ਬਾਅਦ 25 ਅਕਤੂਬਰ ਨੂੰ, ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਰਿਵਾਰ ਨੂੰ ਇਹ ਖ਼ਬਰ ਮਿਲਦੇ ਹੀ ਮਾਤਮ ਛਾ ਗਿਆ ਅਤੇ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਖਵਿੰਦਰ ਸਿੰਘ ਲੱਕੀ ਦਾ ਅੰਤਿਮ ਸੰਸਕਾਰ 14 ਨਵੰਬਰ ਸਵੇਰੇ 10 ਵਜੇ ਪਿੰਡ ਲੋਹਗੜ੍ਹ (ਬਰਨਾਲਾ) ਵਿਖੇ ਕੀਤਾ ਜਾਵੇਗਾ। ਲਖਵਿੰਦਰ ਸਿੰਘ ਲੱਕੀ ਆਪਣੀ ਮਿਲਣਸਾਰ ਅਤੇ ਹੱਸਮੁਖ ਸੁਭਾਅ ਲਈ ਜਾਣਿਆ ਜਾਂਦਾ ਸੀ। ਪਿੰਡ ਦੇ ਲੋਕਾਂ ਨੇ ਉਸ ਦੀ ਅਚਾਨਕ ਮੌਤ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ। ਲਖਵਿੰਦਰ ਦੋ ਭੈਣਾਂ ਦਾ ਇਕਲੌਤਾ ਭਰਾ ਸੀ |