Home » ਆਰਐੱਸਐੱਸ ਆਗੂ ਦੇ ਪੁੱਤਰ ਦੇ ਕਤਲ ਦੇ ਦੋਸ਼ਾਂ ਹੇਠ ਤਿੰਨ ਜਣੇ ਗ੍ਰਿਫਤਾਰ…
Home Page News India India News

ਆਰਐੱਸਐੱਸ ਆਗੂ ਦੇ ਪੁੱਤਰ ਦੇ ਕਤਲ ਦੇ ਦੋਸ਼ਾਂ ਹੇਠ ਤਿੰਨ ਜਣੇ ਗ੍ਰਿਫਤਾਰ…

Spread the news

ਆਰਐੱਸਐੱਸ ਦੇ ਸੀਨੀਅਰ ਆਗੂ ਬਲਦੇਵ ਰਾਜ ਅਰੋੜਾ ਦੇ ਬੇਟੇ ਨਵੀਨ ਅਰੋੜਾ ਦਾ 15 ਨਵੰਬਰ ਨੂੰ ਮੋਚੀ ਬਾਜ਼ਾਰ ਫਿਰੋਜ਼ਪੁਰ ਸ਼ਹਿਰ ਦੇ ਏਰੀਆ ਵਿਚ ਯੂਕੋ ਬੈਂਕ ਦੇ ਕੋਲ ਗੋਲੀਆਂ ਮਾਰ ਕੇ ਕੀਤੇ ਗਏ ਦਰਦਨਾਕ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਕਾਤਲ ਹਰਸ਼ ਪੁੱਤਰ ਸੁੰਦਰ ਅਤੇ ਕਨਵ ਪੁੱਤਰ ਇੰਦਰ ਵਾਸੀ ਬਸਤੀ ਭਟੀਆਂ ਵਾਲੀ ਫਿਰੋਜ਼ਪੁਰ ਸ਼ਹਿਰ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਅਜੇ ਵੀ ਇਸ ਕਤਲਕਾਂਡ ਦੇ ਮਾਸਟਰਮਾਈਂਡ ਜਤਿਨ ਉਰਫ ਕਾਲੀ ਵਾਸੀ ਬਧਨੀ ਜੈਮਲ ਸਿੰਘ ਸਮੇਤ ਤਿੰਨ ਕਾਤਲ ਫਰਾਰ ਹਨ, ਜਿਨ੍ਹਾਂ ਦੀ ਪਹਿਚਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਜਤਿਨ ਕਾਲੀ ਇਸ ਕਤਲ ਦਾ ਮਾਸਟਰਮਾਈਂਡ ਸੀ ਅਤੇ ਨਵੀਨ ਅਰੋੜਾ ਨੂੰ ਉਸਦੇ ਇਸ਼ਾਰੇ ‘ਤੇ ਗੋਲੀਆਂ ਮਾਰ ਕੇ ਮਾਰਿਆ ਗਿਆ ਸੀ।