ਆਕਲੈਂਡ(ਬਲਜਿੰਦਰ ਰੰਧਾਵਾ)ਆਕਲੈਂਡ ਦੇ ਪਾਪਾਕੁਰਾ ‘ਚ ਵਾਪਰੀ ਗੋਲੀਬਾਰੀ ਦੀ ਘਟਨਾ ਸਬੰਧੀ ਇੱਕ ਵਿਅਕਤੀ ‘ਤੇ ਦੋਸ਼ ਲਗਾਇਆ ਹੈ।6 ਦਸੰਬਰ ਨੂੰ ਤੜਕੇ ਸਵੇਰੇ 2.30 ਵਜੇ ਮਾਡੀ ਪਲੇਸ ਵਿਖੇ ਇੱਕ ਵਿਅਕਤੀ ਨੂੰ ਗੋਲੀ ਲੱਗਣ ਤੋਂ ਬਾਅਦ ਪੁੱਛਗਿੱਛ ਸ਼ੁਰੂ ਹੋਈ ਕਾਉਂਟੀਜ਼ ਮੈਨੂਕਾਊ ਸਾਊਥ ਸੀਆਈਬੀ ਦੇ ਡਿਟੈਕਟਿਵ ਸੀਨੀਅਰ ਸਾਰਜੈਂਟ ਸਾਈਮਨ ਟੇਲਰ ਦਾ ਕਹਿਣਾ ਹੈ ਕਿ ਐਤਵਾਰ ਨੂੰ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਨੂੰ ਕਿ ਅੱਜ ਪਾਪਾਕੁਰਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।20 ਸਾਲਾ ਵਿਅਕਤੀ ‘ਤੇ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਜ਼ਖਮੀ ਕਰਨ ਦਾ ਦੋਸ਼ ਲਗਾਇਆ ਗਿਆ ਹੈ।
ਪੁਲਿਸ ਦਾ ਮੰਨਣਾ ਹੈ ਕਿ ਇਸ ਮਾਮਲੇ ਵਿੱਚ ਪੀੜਤ ਅਤੇ ਅਪਰਾਧੀ ਇੱਕ ਦੂਜੇ ਨੂੰ ਜਾਣਦੇ ਹਨ।ਡਿਟੈਕਟਿਵ ਸੀਨੀਅਰ ਸਾਰਜੈਂਟ ਟੇਲਰ ਦਾ ਕਹਿਣਾ ਹੈ ਕਿ ਪੀੜਤ ਆਕਲੈਂਡ ਸਿਟੀ ਹਸਪਤਾਲ ਵਿੱਚ ਗੰਭੀਰ ਪਰ ਸਥਿਰ ਹਾਲਤ ਵਿੱਚ ਹੈ।
ਦੱਖਣੀ ਆਕਲੈਂਡ ਦੇ ਪਾਪਾਕੁਰਾ ‘ਚ ਵਾਪਰੀ ਗੋਲੀਬਾਰੀ ਘਟਨਾ ਸਬੰਧੀ ਇੱਕ ਵਿਅਕਤੀ ਗ੍ਰਿਫ਼ਤਾਰ….












