Home » ਲੜਕੀ ਦਾ ਸ਼ਗਨ ਪਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ ਤਿੰਨ ਲੋਕਾਂ ਦੀ ਗਈ ਜਾਨ….
Home Page News India India News

ਲੜਕੀ ਦਾ ਸ਼ਗਨ ਪਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ ਤਿੰਨ ਲੋਕਾਂ ਦੀ ਗਈ ਜਾਨ….

Spread the news


ਧੁੰਦ ਕਾਰਨ ਵਾਪਰੇ ਸੜਕ ਹਾਦਸੇ ’ਚ ਫ਼ੌਜੀ ਸਣੇ ਤਿੰਨ ਜਣਿਆਂ ਦੀ ਮੌਤ ਹੋ ਗਈ। ਬਰਨਾਲਾ-ਮੋਗਾ ਹਾਈਵੇਅ ‘ਤੇ ਸਥਿਤ ਮੱਲੀਆਂ ਟੋਲ ਪਲਾਜ਼ਾ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ’ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਪੰਜ ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ।ਮ੍ਰਿਤਕਾਂ ’ਚ ਇੱਕ ਫ਼ੌਜੀ ਜਵਾਨ ਵੀ ਸ਼ਾਮਲ ਹੈ, ਜੋ ਆਪਣੀ ਭੈਣ ਦੇ ਵਿਆਹ ਦੇ ਸ਼ਗਨਾਂ ’ਚ ਸ਼ਾਮਲ ਹੋਣ ਲਈ ਛੁੱਟੀ ਆਇਆ ਹੋਇਆ ਸੀ। ਜਾਣਕਾਰੀ ਅਨੁਸਾਰ ਤਰਨਤਾਰਨ ਦਾ ਰਹਿਣ ਵਾਲਾ ਇਹ ਪਰਿਵਾਰ ਦੋ ਗੱਡੀਆਂ ’ਚ ਸਵਾਰ ਹੋ ਕੇ ਆਪਣੀ ਲੜਕੀ ਦਾ ਸ਼ਗਨ ਲੈ ਕੇ ਸਿਰਸਾ (ਹਰਿਆਣਾ) ਜਾ ਰਿਹਾ ਸੀ। ਰਸਤੇ ’ਚ ਮੱਲੀਆਂ ਟੋਲ ਪਲਾਜ਼ਾ ਕੋਲ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ (ਦ੍ਰਿਸ਼ਟੀ) ਬਹੁਤ ਘੱਟ ਸੀ, ਜਿਸ ਕਾਰਨ ਗੱਡੀਆਂ ਟੋਲ ਪਲਾਜ਼ਾ ਦੇ ਡਿਵਾਈਡਰ ਨਾਲ ਟਕਰਾ ਗਈਆਂ।ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ‘ਤੇ ਹੀ ਸੁਨੀਲ ਮਸੀਹ (31), ਅਰਸ਼ਦੀਪ ਮਸੀਹ (21) ਅਤੇ ਅਨੂ (18) ਦੀ ਮੌਤ ਹੋ ਗਈ।ਇਸ ਹਾਦਸੇ ਦੀ ਸਭ ਤੋਂ ਦੁਖਦਾਈ ਗੱਲ ਇਹ ਰਹੀ ਕਿ ਮ੍ਰਿਤਕ ਸੁਨੀਲ ਮਸੀਹ ਬੀ.ਐੱਸ.ਐੱਫ. ਦਾ ਜਵਾਨ ਸੀ। ਉਹ ਆਪਣੀ ਭੈਣ ਦੇ ਵਿਆਹ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨ ਲਈ ਖ਼ਾਸ ਤੌਰ ‘ਤੇ ਛੁੱਟੀ ਲੈ ਕੇ ਘਰ ਆਇਆ ਸੀ।

ਹਾਦਸੇ ’ਚ ਵਿਆਹ ਵਾਲੀ ਲੜਕੀ ਦੀ ਵੀ ਲੱਤ ਟੁੱਟ ਗਈ ਹੈ ਅਤੇ ਉਹ ਹਸਪਤਾਲ ’ਚ ਜ਼ੇਰੇ-ਇਲਾਜ ਹੈ। ਇਸ ਮੌਕੇ ਪੁਲਿਸ ਚੌਕੀ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ’ਚ ਹਾਦਸੇ ਦਾ ਮੁੱਖ ਕਾਰਨ ਸੰਘਣੀ ਧੁੰਦ ਪਾਇਆ ਗਿਆ ਹੈ। ਟੱਕਰ ਤੋਂ ਬਾਅਦ ਪਿੱਛੋਂ ਆ ਰਹੀ ਇੱਕ ਸਕਾਰਪੀਓ ਗੱਡੀ ਨੇ ਵੀ ਨੁਕਸਾਨੀ ਗੱਡੀ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਨਾਲ ਜ਼ਖ਼ਮੀਆਂ ਦੀ ਗਿਣਤੀ ਵਧ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।