ਕਰੀਬ ਪੰਜ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਕੈਨੇਡਾ ਗਏ ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਮੌਲਵੀਵਾਲਾ ਦੇ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਆਸਪਾਸ ਦੇ ਪਿੰਡਾਂ ਵਿਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਪਿੰਡ ਮੌਲਵੀਵਾਲਾ ਵਾਸੀ ਅਮਰ ਸਿੰਘ ਦਾ ਬੇਟਾ ਕਰਨਵੀਰ ਸਿੰਘ ਸੰਧੂ ਕੈਨੇਡਾ ਦੇ ਸਰੀ ਵਿਚ ਰਹਿ ਰਿਹਾ ਸੀ ਅਤੇ ਟਰਾਲਾ ਚਲਾਉਂਦਾ ਸੀ ਜਿੱਥੇ ਕਰੀਬ ਇਕ ਮਹੀਨਾ ਪਹਿਲਾਂ ਉਸ ਦੇ ਟਰਾਲੇ ਦਾ ਐਕਸੀਡੈਂਟ ਹੋ ਗਿਆ।ਹਾਦਸੇ ਮਗਰੋਂ ਕਰਨਵੀਰ ਸਿੰਘ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਗਿਆ ਜਿਸ ਦੇ ਚਲਦਿਆਂ 20 ਦਸੰਬਰ ਨੂੰ ਜਦੋਂ ਉਹ ਘਰ ਵਿਚ ਸੁੱਤਾ ਹੋਇਆ ਸੀ ਤਾਂ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਜਿਸ ਦਾ ਪਤਾ ਉਸਦੀ ਨਾਲ ਰਹਿ ਰਹੀ ਭੈਣ ਸਰਬਜੀਤ ਕੌਰ ਨੂੰ ਉਸ ਵਕਤ ਲੱਗਾ ਜਦੋਂ ਉਹ ਕੰਮ ’ਤੇ ਜਾਣ ਲੱਗੀ ਤਾਂ ਉਸ ਨੇ ਆਪਣੇ ਭਰਾ ਨੂੰ ਉਠਾਉਣ ਲਈ ਆਵਾਜ਼ ਦਿੱਤੀ ਪਰ ਕਰਨਵੀਰ ਸਿੰਘ ਦਾ ਸਰੀਰ ਬਿਲਕੁਲ ਠੰਢਾ ਹੋਇਆ ਪਿਆ ਸੀ ਜਿਸ ’ਤੇ ਉਸ ਨੇ ਤੁਰੰਤ ਐਂਬੂਲੈਂਸ ਨੂੰ ਸੂਚਿਤ ਕੀਤਾ ਪਰ ਉਸ ਵਕਤ ਤੱਕ ਕਰਨਵੀਰ ਸਿੰਘ ਜੀ ਮੌਜੂਦ ਹੋ ਚੁੱਕੀ ਸੀ। ਪਰਿਵਾਰਿਕ ਮੈਂਬਰ ਅਤੇ ਪੀਏਡੀਬੀ ਪਾਤੜਾਂ ਦੇ ਸਾਬਕਾ ਚੇਅਰਮੈਨ ਗੁਰਬਚਨ ਸਿੰਘ ਮੌਲਵੀਵਾਲਾ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਹੋਣਹਾਰ ਨੌਜਵਾਨ ਦੀ ਲਾਸ਼ ਨੂੰ ਘਰ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।
ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ,ਤ…












