ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਖ-ਵੱਖ ਪੰਥਕ ਤੇ ਧਾਰਮਿਕ ਮਾਮਲੇ ਵਿਚਾਰਨ ਲਈ 28 ਦਸੰਬਰ ਦਿਨ ਐਤਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਸਮੇਂ-ਸਮੇਂ ਪੰਥਕ ਤੇ ਧਾਰਮਿਕ ਮਾਮਲੇ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਹੋਏ ਆਦੇਸ਼ ਅਨੁਸਾਰ 28 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਲਈ ਗਈ ਹੈ। ਇੱਥੇ ਵੀ ਦੱਸਣਯੋਗ ਹੈ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਬਣਾਈ ਗਈ ਐੱਸਆਈਟੀ ਦੇ ਮਾਮਲੇ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰਿਆ ਜਾਵੇਗਾ।
28 ਦਸੰਬਰ ਨੂੰ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ, ਇਸ ਮਾਮਲੇ ‘ਤੇ ਹੋਵੇਗੀ ਚਰਚਾ












