Home » ਨੇਪੀਅਰ ‘ਚ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਹਸਪਤਾਲ ਵਿੱਚ ਹੋਈ ਮੌਤ
Home Page News • New Zealand Local News • NewZealand

ਨੇਪੀਅਰ ‘ਚ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਹਸਪਤਾਲ ਵਿੱਚ ਹੋਈ ਮੌਤ

Spread the news


ਆਕਲੈਂਡ(ਬਲਜਿੰਦਰ ਰੰਧਾਵਾ) ਸ਼ੁੱਕਰਵਾਰ ਰਾਤ ਨੂੰ ਨੇਪੀਅਰ ਵਿੱਚ ਇੱਕ ਕਾਰ ਦੀ ਟੱਕਰ ਲੱਗਣ ਤੋਂ ਬਾਅਦ ਇੱਕ ਵਿਅਕਤੀ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ।
ਪੁਲਿਸ ਨੇ ਕਿਹਾ ਕਿ 26 ਦਸੰਬਰ ਨੂੰ ਰਾਤ 10.10 ਵਜੇ ਮੈਕਗ੍ਰਾਥ ਸਟ੍ਰੀਟ ‘ਤੇ ਪੈਦਲ ਜਾ ਰਿਹਾ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ।ਉਸਨੂੰ ਹਸਪਤਾਲ ਲਿਜਾਇਆ ਗਿਆ ਪਰ ਕੱਲ੍ਹ ਉਸਦੀ ਮੌਤ ਹੋ ਗਈ।ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ ਅਤੇ ਪੁਲਿਸ ਨੇ ਕਿਹਾ ਹੈ ਕਿ ਜੇ ਕਿਸੇ ਵਿਅਕਤੀ ਨੂੰ ਇਸ ਹਾਦਸੇ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਫਾਈਲ ਨੰਬਰ 251227/1644 ਦਾ ਹਵਾਲਾ ਦੇ 105 ਰਾਹੀਂ ਪੁਲਿਸ ਨਾਲ ਸੰਪਰਕ ਕੀਤਾ ਜਾ ਸਕਦਾ ਹੈ।