Home » ਪਾਪਾਟੋਏਟੋਏ ‘ਚ ਦਰੱਖਤ ਨਾਲ ਟਕਰਾਈ ਕਾਰ,ਇੱਕ ਵਿਅਕਤੀ ਦੀ ਮੌਤ..
Home Page News • New Zealand Local News • NewZealand

ਪਾਪਾਟੋਏਟੋਏ ‘ਚ ਦਰੱਖਤ ਨਾਲ ਟਕਰਾਈ ਕਾਰ,ਇੱਕ ਵਿਅਕਤੀ ਦੀ ਮੌਤ..

Spread the news


ਆਕਲੈਂਡ(ਬਲਜਿੰਦਰ ਰੰਧਾਵਾ) ਆਕਲੈਂਡ ਦੇ ਪਾਪਾਟੋਏਟੋਏ ਵਿੱਚ ਬੀਤੀ ਰਾਤ ਇੱਕ ਵਿਅਕਤੀ ਦੀ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਮੌਤ ਹੋ ਗਈ ਹੈ।ਪੁਹੀਨੂਈ ਰੋਡ ‘ਤੇ ਇੱਕ ਵਾਹਨ ਦੇ ਹਾਦਸੇ ਦੀ ਸੂਚਨਾ ਰਾਤ 10 ਵਜੇ ਤੋਂ ਥੋੜ੍ਹੀ ਦੇਰ ਬਾਅਦ ਪੁਲਿਸ ਨੂੰ ਦਿੱਤੀ ਗਈ।ਵਾਹਨ ਦੇ ਇਕਲੌਤੇ ਸਵਾਰ ਨੂੰ ਗੰਭੀਰ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ, ਜਿੱਥੇ ਥੋੜ੍ਹੀ ਦੇਰ ਬਾਅਦ ਉਸਦੀ ਮੌਤ ਹੋ ਗਈ।ਗੰਭੀਰ ਕਰੈਸ਼ ਯੂਨਿਟ ਦੀ ਟੀਮ ਮੌਕੇ ‘ਤੇ ਪਹੁੰਚੀ ਹਾਦਸੇ ਦੇ ਹਾਲਾਤਾਂ ਦੀ ਜਾਂਚ ਜਾਰੀ ਹੈ।