ਆਕਲੈਂਡ(ਬਲਜਿੰਦਰ ਸਿੰਘ)ਬੀਤੇ ਕੱਲ੍ਹ ਸ਼ਾਮ ਨੂੰ ਰਾਕਾਈਆ (Rakaia) ਦੇ ਨੇੜੇ ਸਟੇਟ ਹਾਈਵੇਅ 1 ‘ਤੇ ਦੋ ਵਾਹਨਾਂ ਵਿਚਕਾਰ ਜ਼ਬਰਦਸਤ ਟੱਕਰ ਹੋ ਜਾਣ ਦਾ ਸਮਾਚਾਰ ਹੈ। ਪੁਲਿਸ ਅਨੁਸਾਰ ਇਹ ਹਾਦਸਾ ਹਾਈਵੇਅ ਅਤੇ ਹੇਟਫੀਲਡ ਓਵਰਡੇਲ ਰੋਡ (Hatfield Overdale Rd) ਦੇ ਲਾਂਘੇ ‘ਤੇ ਸ਼ਾਮ ਲਗਭਗ 5:50 ਵਜੇ ਵਾਪਰਿਆ। ਇਸ ਹਾਦਸੇ ਵਿੱਚ ਕੁੱਲ ਚਾਰ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ, ਜਦਕਿ ਇੱਕ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਹਾਦਸੇ ਤੋਂ ਤੁਰੰਤ ਬਾਅਦ ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ਸਟੇਟ ਹਾਈਵੇਅ 1 ਦੇ ਪ੍ਰਭਾਵਿਤ ਹਿੱਸੇ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਹਾਈਵੇਅ ਬੰਦ ਹੋਣ ਕਾਰਨ ਦੋਵਾਂ ਪਾਸਿਆਂ ਤੋਂ ਆਉਣ ਵਾਲੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ ਅਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ।
ਕੈਂਟਰਬਰੀ ਨਜ਼ਦੀਕ ਹੋਈ ਦੋ ਵਾਹਨਾਂ ਦੇ ਟੱਕਰ ਵਿੱਚ 4 ਵਿਅਕਤੀ ਜ਼ਖ਼ਮੀ….












