Home » ਇੰਗਲੈਂਡ ‘ਚ ਇੱਕ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌ,ਤ…
Home Page News • India • World • World News

ਇੰਗਲੈਂਡ ‘ਚ ਇੱਕ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌ,ਤ…

Spread the news


ਗੁਰਦਾਸਪੁਰ ਦੇ ਨੰਗਲ ਬ੍ਰਾਹਮਣਾ ਪਿੰਡ ਦੇ ਇੱਕ ਨੌਜਵਾਨ ਦੀ ਇੰਗਲੈਂਡ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਿਵੇਂ ਹੀ ਉਸਦੀ ਮੌਤ ਦੀ ਖ਼ਬਰ ਉਸਦੇ ਪਿੰਡ ਪਹੁੰਚੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।ਨੰਗਲ ਬ੍ਰਾਹਮਣਾ ਦੇ ਰਹਿਣ ਵਾਲੇ ਮ੍ਰਿਤਕ ਕੇਸ਼ਵ ਦੇ ਚਾਚੇ ਪ੍ਰਵੀਨ ਕੁਮਾਰ ਨੇ ਕਿਹਾ ਕਿ ਉਸਦਾ ਭਤੀਜਾ ਚਾਰ ਮਹੀਨੇ ਪਹਿਲਾਂ ਸਟੱਡੀ ਵੀਜ਼ੇ ‘ਤੇ ਇੰਗਲੈਂਡ ਗਿਆ ਸੀ ਅਤੇ ਕਾਰ ਦੀ ਟੱਕਰ ਵਿੱਚ ਉਸਦੀ ਮੌਤ ਹੋ ਗਈ। ਕੇਸ਼ਵ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰਕ ਮੈਂਬਰਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਉਸਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਵਿੱਚ ਸਹਾਇਤਾ ਦੀ ਅਪੀਲ ਕੀਤੀ ਹੈ।