Home » ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬਦਲੇ ਸਕੱਤਰਾਂ ਦੇ ਵਿਭਾਗ…
Home Page News • India • India News

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬਦਲੇ ਸਕੱਤਰਾਂ ਦੇ ਵਿਭਾਗ…

Spread the news


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਬੰਧ ਨੂੰ ਮੁੱਖ ਰੱਖਦਿਆਂ ਕੁਝ ਸਕੱਤਰਾਂ ਦੇ ਵਿਭਾਗਾਂ ਵਿੱਚ ਤਬਦੀਲੀ ਕੀਤੀ ਹੈ। ਸਕੱਤਰ ਪ੍ਰਤਾਪ ਸਿੰਘ ਪਾਸੋਂ ਗੁਰਦੁਆਰਾ ਸੈਕਸ਼ਨ 85 ਵਿਭਾਗ ਵਾਪਸ ਲੈਂਦਿਆਂ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੂੰ ਆਜ਼ਾਦਾਨਾ ਤੌਰ ‘ਤੇ ਗੁਰਦੁਆਰਾ ਸੈਕਸ਼ਨ 85 ਦਾ ਵਿਭਾਗ ਸੌਂਪਿਆ ਹੈ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਨੂੰ ਧਰਮ ਪ੍ਰਚਾਰ ਕਮੇਟੀ ਵਿਚ ਮੀਤ ਸਕੱਤਰ ਲਗਾਇਆ ਹੈ। ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਗੁਰਦਿਆਲ ਸਿੰਘ ਨੂੰ ਜਸਵਿੰਦਰ ਸਿੰਘ ਜੱਸੀ ਦੀ ਥਾਂ ‘ਤੇ ਟਰੱਸਟ ਵਿਭਾਗ, ਵਿਦੇਸ਼ ਵਿਭਾਗ ਤੇ ਵਿਦਿਆ ਵਿਭਾਗ ਸੌਂਪਿਆ ਹੈ। ਇਸ ਦੇ ਨਾਲ ਹੀ ਗੁਰਦੁਆਰਾ ਸੈਕਸ਼ਨ 85 ਅਤੇ ਫਲਾਇੰਗ ਵਿਭਾਗ ਦੇ ਇੰਚਾਰਜਾਂ ਨੂੰ ਆਪਸ ਵਿੱਚ ਤਬਦੀਲ ਕੀਤਾ ਹੈ।