Home » ਫਿਰੌਤੀ ਮਾਮਲੇ ’ਚ ਗੈਂਗਸਟਰ ਗੋਲਡੀ ਬਰਾੜ ਦੀ ਮਾਤਾ ਦੀ ਜ਼ਮਾਨਤ ਅਰਜ਼ੀ ਰੱਦ….
Home Page News • India • India News

ਫਿਰੌਤੀ ਮਾਮਲੇ ’ਚ ਗੈਂਗਸਟਰ ਗੋਲਡੀ ਬਰਾੜ ਦੀ ਮਾਤਾ ਦੀ ਜ਼ਮਾਨਤ ਅਰਜ਼ੀ ਰੱਦ….

Spread the news


50 ਲੱਖ ਦੀ ਫਿਰੌਤੀ ਮਾਮਲੇ ’ਚ ਗ੍ਰਿਫ਼ਤਾਰ ਗੈਂਗਸਟਰ ਗੋਲਡੀ ਬਰਾੜ ਦੀ ਮਾਂ ਪ੍ਰੀਤਪਾਲ ਕੌਰ ਦੀ ਜ਼ਮਾਨਤ ਪਟੀਸ਼ਨ ਮੁਕਤਸਰ ਦੀ ਏਸੀਜੇਐੱਮ ਅਦਾਲਤ ਨੇ ਰੱਦ ਕਰ ਦਿੱਤੀ ਹੈ। ਪ੍ਰੀਤਪਾਲ ਕੌਰ ਅਤੇ ਉਸ ਦੇ ਪਤੀ ਸ਼ਮਸ਼ੇਰ ਸਿੰਘ ਨੂੰ ਹਾਲ ਹੀ ਵਿੱਚ ਮੁਕਤਸਰ ਪੁਲਿਸ ਨੇ ਅੰਮ੍ਰਿਤਸਰ ਤੋਂ 50 ਲੱਖ ਰੁਪਏ ਦੀ ਫਿਰੌਤੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਦੋਵਾਂ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਨਿਆਂਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਗਿਆ ਸੀ। ਪ੍ਰੀਤਪਾਲ ਕੌਰ ਨੇ ਏਸੀਜੇਐਮ ਅਦਾਲਤ ’ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਸੁਣਵਾਈ ਤੋਂ ਬਾਅਦ ਅਦਾਲਤ ਨੇ ਅੱਜ ਉਸ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰਨ ਦਾ ਹੁਕਮ ਜਾਰੀ ਕੀਤਾ।