ਆਕਲੈਂਡ(ਬਲਜਿੰਦਰ ਸਿੰਘ) ਮਟਾਕਾਨਾ ਵਿੱਚ ਇੱਕ ਵਾਹਨ ਦੀ ਫੇਟ ਵੱਜਣ ਕਾਰਨ ਇੱਕ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਕੱਲ੍ਹ ਸ਼ਾਮ 5.30 ਵਜੇ ਤੋਂ ਬਾਅਦ ਮਟਾਕਾਨਾ ਵੈਲੀ ਰੋਡ ‘ਤੇ ਗੰਭੀਰ ਕਰੈਸ਼ ਯੂਨਿਟ ਨੂੰ ਬੁਲਾਇਆ ਗਿਆ ਸੀ ਜਦੋਂ ਇੱਕ ਪੈਦਲ ਯਾਤਰੀ ਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ ਸੀ। ਇੱਕ ਪੁਲਿਸ ਬੁਲਾਰੇ ਨੇ ਕਿਹਾ ਕਿ ਬੱਚੇ ਨੂੰ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਹ ਗੰਭੀਰ ਹਾਲਤ ਵਿੱਚ ਹਨ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਵਾਹਨ ਦੀ ਫੇਟ ਵੱਜਣ ਕਾਰਨ ਬੱਚਾ ਗੰਭੀਰ ਰੂਪ ਵਿੱਚ ਹੋਇਆ ਜ਼ਖਮੀ…












