Home » ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌ,ਤ….
Home Page News • India • World • World News

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌ,ਤ….

Spread the news


ਜ਼ੀਰਾ ਦੇ ਪਿੰਡ ਸ਼ਾਹ ਅਬੂ ਬੁੱਕਰ ਦੇ ਰਹਿਣ ਵਾਲੇ ਨੌਜਵਾਨ ਗੁਰਵਿੰਦਰ ਪਾਲ ਸਿੰਘ ਦੀ ਅਮਰੀਕਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਗੁਰਵਿੰਦਰ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ 50-55 ਲੱਖ ਰੁਪਏ ਖਰਚ ਕੇ ‘ਡੰਕੀ’ ਰਾਹੀਂ ਅਮਰੀਕਾ ਪਹੁੰਚਿਆ ਸੀ। ਹਾਲੇ ਉਸ ਨੇ ਕਰਜ਼ਾ ਵੀ ਨਹੀਂ ਉਤਾਰਿਆ ਸੀ ਕਿ ਇਹ ਭਾਣਾ ਵਾਪਰ ਗਿਆ।

ਪਿਛਲੇ ਸਮੇਂ ਦੌਰਾਨ ਟਰੰਪ ਸਰਕਾਰ ਦੇ ਸਖ਼ਤ ਨਿਯਮਾਂ ਦੇ ਡਰੋਂ ਉਹ ਕਈ ਮਹੀਨੇ ਲੁਕ-ਛਿਪ ਕੇ ਰਿਹਾ। ਮਸਾਂ ਚਾਰ-ਪੰਜ ਮਹੀਨੇ ਪਹਿਲਾਂ ਉਸ ਨੇ ਲਾਇਸੈਂਸ ਬਣਵਾ ਕੇ ਡਰਾਈਵਿੰਗ ਸ਼ੁਰੂ ਕੀਤੀ ਸੀ, ਪਰ ਹੁਣ ਹਾਦਸੇ ਨੇ ਉਸ ਦੀ ਜਾਨ ਲੈ ਲਈ। ਪੀੜਤ ਪਰਿਵਾਰ ਨੇ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਗੁਰਵਿੰਦਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਪੰਜਾਬ ਲਿਆਂਦਾ ਜਾਵੇ।