Home » ਮੈਕਸੀਕੋ ‘ਚ ਹੋ ਰਹੇ ਹਿੰਸਕ ਪ੍ਰਦਰਸ਼ਨ ਦੇ ਚੱਲਦੇ ਨਿਊਜ਼ੀਲੈਂਡ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਜਾਰੀ…
Home Page News • New Zealand Local News • NewZealand • World

ਮੈਕਸੀਕੋ ‘ਚ ਹੋ ਰਹੇ ਹਿੰਸਕ ਪ੍ਰਦਰਸ਼ਨ ਦੇ ਚੱਲਦੇ ਨਿਊਜ਼ੀਲੈਂਡ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਜਾਰੀ…

Spread the news

ਆਕਲੈਂਡ(ਬਲਜਿੰਦਰ ਸਿੰਘ) ਕਾਰਟੇਲ ਮੁਖੀ ਏਲ ਮੇਂਚੋ ਦੀ ਮੌਤ ਤੋਂ ਬਾਅਦ ਹਿੰਸਕ ਪ੍ਰਦਰਸ਼ਨ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਦੇ ਚੱਲਦੇ ਨਿਊਜ਼ੀਲੈਂਡ ਸਰਕਾਰ ਨੇ ਮੈਕਸੀਕੋ ਵਿੱਚ ਰਹਿ ਰਹੇ ਜਾਂ ਉੱਥੇ ਗਏ ਆਪਣੇ ਨਾਗਰਿਕਾਂ ਲਈ ਇੱਕ ਤਾਜ਼ਾ ਸੁਰੱਖਿਆ ਐਡਵਾਈਜ਼ਰੀ ਜਾਰੀ ਕੀਤੀ ਹੈ। ਮੈਕਸੀਕੋ ਵਿੱਚ ਵਧ ਰਹੀ ਕਾਰਟੇਲ ਹਿੰਸਾ, ਸੜਕੀ ਨਾਕਾਬੰਦੀਆਂ ਅਤੇ ਹਵਾਈ ਸੇਵਾਵਾਂ ਵਿੱਚ ਆਏ ਵਿਘਨ ਨੂੰ ਦੇਖਦੇ ਹੋਏ, ਕੀਵੀ ਨਾਗਰਿਕਾਂ ਨੂੰ ਲਗਾਤਾਰ ਸਥਾਨਕ ਖ਼ਬਰਾਂ ਅਤੇ ਅਧਿਕਾਰਤ ਅਪਡੇਟਾਂ ‘ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ।ਵਿਦੇਸ਼ ਮਾਮਲਿਆਂ ਅਤੇ ਵਪਾਰ ਮੰਤਰਾਲੇ (MFAT) ਨੇ ਚੇਤਾਵਨੀ ਦਿੱਤੀ ਹੈ ਕਿ ਜਾਲਿਸਕੋ ਅਤੇ ਆਲੇ-ਦੁਆਲੇ ਦੇ ਰਾਜਾਂ ਵਿੱਚ ਸੁਰੱਖਿਆ ਦੀ ਸਥਿਤੀ ਤੇਜ਼ੀ ਨਾਲ ਬਦਲ ਸਕਦੀ ਹੈ। ਨਿਊਜ਼ੀਲੈਂਡ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਭੀੜ-ਭੜੱਕੇ ਵਾਲੇ ਇਲਾਕਿਆਂ ਤੋਂ ਦੂਰ ਰਹਿਣ, ਬੇਲੋੜੀ ਯਾਤਰਾ ਤੋਂ ਬਚਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਵਿੱਚ ਰਹਿਣ।