Home » ਅਦਾਲਤ ‘ਚ ਪਹੁੰਚਿਆ ਮ੍ਰਿਤਕ ਰਣਜੀਤ ਸਿੰਘ ਦਾ ਮਾਮਲਾ,ਜੱਜ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼…
Home Page News India India News

ਅਦਾਲਤ ‘ਚ ਪਹੁੰਚਿਆ ਮ੍ਰਿਤਕ ਰਣਜੀਤ ਸਿੰਘ ਦਾ ਮਾਮਲਾ,ਜੱਜ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼…

Spread the news


ਕੌਮਾਂਤਰੀ ਸਰਹੱਦ ਨੇੜੇ ਆਦੀਆਂ ਪੁਲਿਸ ਚੌਂਕੀ ਤੇ 2 ਪੁਲਿਸ ਮੁਲਾਜ਼ਮਾਂ ਦੇ ਕਤਲ ਮਗਰੋਂ ਮੁਲਜ਼ਮ ਰਣਜੀਤ ਸਿੰਘ ਦੇ ਪੁਲਿਸ ਮੁਕਾਬਲੇ ’ਚ ਮਾਰੇ ਜਾਣ ਦੇ ਮਾਮਲੇ ’ਚ ਗੁਰਦਾਸਪੁਰ ਦੀ ਸੀਜੀਐੱਮ ਅਦਾਲਤ ਨੇ ਰਣਜੀਤ ਸਿੰਘ ਦੀ ਮਾਤਾ ਵੱਲੋਂ ਦਾਖਲ ਕੀਤੀ ਅਰਜ਼ੀ ਦਾ ਨਿਪਟਾਰਾ ਕਰਦਿਆਂ ਕਈ ਅਹਿਮ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਹਾਲਾਂਕਿ ਅਦਾਲਤ ਵੱਲੋਂ ਇਹ ਮੰਗ ਠੁਕਰਾ ਦਿੱਤੀ ਗਈ ਕਿ ਰਣਜੀਤ ਸਿੰਘ ਦੀ ਦੇਹ ਦਾ ਪੋਸਟਮਾਰਟਮ ਪੀਜੀਆਈ ਜਾਂ ਏਮਜ਼ ਤੋਂ ਕਰਵਾਇਆ ਜਾਵੇ।ਅਦਾਲਤ ਨੇ ਸਪੱਸ਼ਟ ਕੀਤਾ ਕਿ ਇਸ ਮੰਗ ਨੂੰ ਮੰਨਣਾ ਉਨ੍ਹਾਂ ਕੋਲ ਇਹ ਅਧਿਕਾਰ ਖੇਤਰ ’ਚ ਨਹੀਂ ਆਉਂਦਾ ਅਤੇ ਇਹ ਸਿਰਫ਼ ਹਾਈਕੋਰਟ ਦੇ ਅਧਿਕਾਰ ਖੇਤਰ ਦਾ ਵਿਸ਼ਾ ਹੈ। ਅਦਾਲਤ ਨੇ ਕਿਹਾ ਕਿ ਲਾਸ਼ ਕਈ ਦਿਨਾਂ ਤੋਂ ਸਿਵਲ ਹਸਪਤਾਲ ਪਈ ਹੈ, ਇਸ ਲਈ ਤੁਰੰਤ ਪੋਸਟਮਾਰਟਮ ਕਰਵਾਉਣਾ ਜ਼ਰੂਰੀ ਹੈ। ਸੀਜੀਐੱਮ ਨੇ ਤੁਰੰਤ ਸਿਵਲ ਹਸਪਤਾਲ ਦੇ ਐੱਸਐੱਮਓ ਨੂੰ ਹੁਕਮ ਦਿੰਦਿਆਂ ਅੱਜ ਹੀ ਪੋਸਟਮਾਰਟਮ ਲਈ ਡਾਕਟਰਾਂ ਦਾ ਬੋਰਡ ਬਣਾਉਣ ਦੇ ਨਿਰਦੇਸ਼ ਦਿੱਤੇ। ਪੋਸਟਮਾਰਟਮ ਦੌਰਾਨ ਵੀਡੀਓਗ੍ਰਾਫੀ ਅਤੇ ਫੋਟੋਗ੍ਰਾਫੀ ਕਰਨ ਦਾ ਵੀ ਪ੍ਰਬੰਧ ਕਰਨ ਲਈ ਕਿਹਾ ਹੈ। ਆਪਣੇ ਹੁਕਮ ’ਚ ਜੱਜ ਸੁਰੇਖਾ ਡਡਵਾਲ ਨੇ ਪੁਲਿਸ ਥਾਣਾ ਪੁਰਾਣਾ ਸ਼ਾਲਾ ਦੇ ਐੱਸਐੱਚਓ ਨੂੰ ਨਿਰਦੇਸ਼ ਦਿੱਤੇ ਕਿ ਉਹ ਰਣਜੀਤ ਸਿੰਘ ਦੇ ਪੁਲਿਸ ਮੁਕਾਬਲੇ ਨਾਲ ਸਬੰਧਿਤ ਕੇਸ ਫਾਈਲ ਤੁਰੰਤ ਅਦਾਲਤ ’ਚ ਪੇਸ਼ ਕਰੇ।