Home » ਹਾਈ ਕੋਰਟ ਨੇ ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ…
Home Page News • India • India News

ਹਾਈ ਕੋਰਟ ਨੇ ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ…

Spread the news

ਪਾਕਿਸਤਾਨ ਨੂੰ ਸੰਵੇਦਨਸ਼ੀਲ ਜਾਣਕਾਰੀ ਭੇਜਣ ਦੇ ਦੋਸ਼ਾਂ ’ਚ ਗ੍ਰਿਫ਼ਤਾਰ ਹਰਿਆਣਾ ਦੇ ਹਿਸਾਰ ਦੀ ਯੂਟਿਊਬਰ ਜੋਤੀ ਰਾਣੀ ਉਰਫ ਜੋਤੀ ਮਲਹੋਤਰਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਤੇ ਮੁਹੱਈਆ ਸਬੂਤਾਂ ਨੂੰ ਦੇਖਦਿਆਂ ਉਸ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ। ਕੋਰਟ ਨੇ ਕਿਹਾ ਕਿ ਦੋਸ਼ ਦੇਸ਼ ਦੀ ਖ਼ੁਦਮੁਖਤਾਰੀ ਤੇ ਅਖੰਡਤਾ ਨਾਲ ਜੁੜੇ ਹਨ, ਇਸ ਲਈ ਅਜਿਹੇ ਮਾਮਲਿਆਂ ਵਿਚ ਜ਼ਮਾਨਤ ਦੇਣ ਤੋਂ ਪਹਿਲਾਂ ਬਹੁਤ ਜ਼ਿਆਦਾ ਸਾਵਧਾਨੀ ਵਰਤਣੀ ਜ਼ਰੂਰੀ ਹੈ।ਜਸਟਿਸ ਸੂਰਿਆ ਪ੍ਰਤਾਪ ਸਿੰਘ ਦੀ ਅਦਾਲਤ ਵੱਲੋਂ ਸ਼ਨਿਚਰਵਾਰ ਨੂੰ ਦਿੱਤੇ ਹੁਕਮ ਦੀ ਕਾਪੀ ਮੰਗਲਵਾਰ ਨੂੰ ਜਾਰੀ ਕੀਤੀ ਗਈ। ਇਸ ਵਿਚ ਸਪੱਸ਼ਟ ਕੀਤਾ ਗਿਆ ਕਿ ਪਟੀਸ਼ਨਰ ਖ਼ਿਲਾਫ਼ ਲਗਾਏ ਗਏ ਦੋਸ਼ ਬਹੁਤ ਗੰਭੀਰ ਹਨ ਤੇ ਜਾਂਚ ਏਜੰਸੀਆਂ ਵੱਲੋਂ ਪੇਸ਼ ਕੀਤੀ ਗਈ ਸਮੱਗਰੀ ਪਹਿਲੀ ਨਜ਼ਰ ’ਚ ਦੋਸ਼ਾਂ ਦਾ ਸਮਰਥਨ ਕਰਦੀ ਹੈ। ਅਦਾਲਤ ਨੇ ਕਿਹਾ ਕਿ ਮਾਮਲੇ ਦੇ ਤੱਥਾਂ ਤੇ ਪਟੀਸ਼ਨਰ ਦੇ ਵਿਹਾਰ ਨੂੰ ਦੇਖਦਿਆਂ ਉਸ ਨੂੰ ਜ਼ਮਾਨਤ ਦਾ ਲਾਭ ਨਹੀਂ ਦਿੱਤਾ ਜਾ ਸਕਦਾ।