Home » ਇੰਗਲੈਂਡ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ,ਤ….
Home Page News • India • India News • World

ਇੰਗਲੈਂਡ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ,ਤ….

Spread the news


ਪਿੰਡ ਨਿਉਰ ਦੇ ਇਕ ਨੌਜਵਾਨ ਦੀ ਇੰਗਲੈਡ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਦੀ ਖਬਰ ਸੁਣਦਿਆਂ ਹੀ ਇਲਾਕੇ ਭਰ ਵਿਚ ਸੋਗ ਦੀ ਲਹਿਰ ਦੌੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉੱਘੇ ਸਮਾਜ ਸੇਵੀ ਜਗਤਾਰ ਸਿੰਘ ਥਰਾਜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨਾਂ ਦੇ ਸਾਲੇ ਲਖਵਿੰਦਰ ਸਿੰਘ(32) ਵਾਸੀ ਨਿਉਰ (ਬਠਿੰਡਾ) ਦਾ ਇੰਗਲੈਂਡ ਵਿੱਚ ਹਾਰਟ ਅਟੈਕ ਆਉਣ ਨਾਲ ਦੇਹਾਂਤ ਹੋ ਗਿਆ।ਮ੍ਰਿਤਕ ਲਖਵਿੰਦਰ ਸਿੰਘ ਕਰੀਬ ਪੰਜ ਸਾਲ ਪਹਿਲਾਂ ਵਰਕ ਪਰਮਿਟ ਹਾਸਲ ਕਰਨ ਉਪਰੰਤ ਇੰਗਲੈਂਡ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨੂੰ ਕੰਮ ਕਰਦੇ ਸਮੇਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਵਿਦੇਸ਼ ਗਿਆ ਸੀ।ਨੌਜਵਾਨ ਦੀ ਅਚਾਨਕ ਮੌਤ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਪਰਿਵਾਰ ਨਾਲ ਡੂੰਘਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਨੌਜਵਾਨ ਦੀ ਦੇਹ ਨੂੰ ਭਾਰਤ ਲਿਆਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।