Home » ਭੁੱਲਰ ਮਾਮਲੇ ਦੀ ਜਾਂਚ ਸੀਬੀਆਈ ਨੂੰ ਨਹੀਂ ਦਿੱਤੀ ਜਾਵੇਗੀ, ਪੰਜਾਬ ਪੁਲਿਸ ਜਾਂਚ ਕਰਨ ਦੇ ਸਮਰੱਥ : ਮੁੱਖ ਮੰਤਰੀ…
Home Page News India India News

ਭੁੱਲਰ ਮਾਮਲੇ ਦੀ ਜਾਂਚ ਸੀਬੀਆਈ ਨੂੰ ਨਹੀਂ ਦਿੱਤੀ ਜਾਵੇਗੀ, ਪੰਜਾਬ ਪੁਲਿਸ ਜਾਂਚ ਕਰਨ ਦੇ ਸਮਰੱਥ : ਮੁੱਖ ਮੰਤਰੀ…

Spread the news


ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਵਾਲੇ ਬਿਆਨ ਤੋਂ ਇੱਕ ਦਿਨ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੱਕ ਵਿਚ ਨਹੀਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਜਾਂਚ ਕਰਨ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਭੁੱਲਰ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ ਤੇ ਉਸ ਖਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹਨਾਂ ਹਾਲਾਤਾਂ ਵਿਚ ਸੀਬੀਆਈ ਜਾਂਚ ਦੀ ਜਰੂਰਤ ਨਹੀ ਹੈ।ਉਨ੍ਹਾਂ ਸੀਬੀਆਈ ਜਾਂਚ ਦੀ ਮੰਗ ਕਰਨ ਵਾਲੇ ਵਿਰੋਧੀ ਪਾਰਟੀ ਦੇ ਆਗੂਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਦੋਂ ਹਰਿਆਣਾ ਵਿਚ ਏਡੀਜੀਪੀ ਨੇ ਖੁਦਕੁਸ਼ੀ ਕੀਤੀ ਤਾਂ ਸੀਬੀਆਈ ਜਾਂਚ ਕਿਸਨੇ ਕਰਵਾਈ ਅਤੇ ਅਸਤੀਫਾ ਕਿਸਨੇ ਦਿੱਤਾ। ਪਟਿਆਲਾ ਵਿਚ ਇੱਕ ਵਿਅਕਤੀ ਨੇ ਖੁਦਕੁਸ਼ੀ ਕੀਤੀ ਤਾਂ ਜਾਂਚ ਕਿਸਨੇ ਕਰਵਾਈ ਅਤੇ ਅਸਤੀਫਾ ਕਿਸਨੇ ਦਿੱਤਾ, ਉਨ੍ਹਾਂ ਕਿਹਾ ਕਿ ਮਹਿਲ ਕਲਾ ਵਿਖੇ ਅਜੇ ਵੀ ਇੱਕ ਨਾਬਾਲਗ ਲੜਕੀ ਦੀ ਖੁਦਕੁਸ਼ੀ ਦੀ ਯਾਦ ਮਨਾਉਂਦੇ ਆ ਰਹੇ ਹਾਂ।

ਕੀ ਸਰਕਾਰ ਨੇ ਉਸ ਮਾਮਲੇ ਵਿਚ ਸੀਬੀਆਈ ਜਾਂਚ ਦਿੱਤੀ ਸੀ ਜਾਂ ਅਸਤੀਫਾ ਦਿੱਤਾ ਸੀ? ਮੁੱਖ ਮੰਤਰੀ ਨੇ ਦੁਹਰਾਇਆ ਕਿ ਉਹ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਤੋਂ ਬਹੁਤ ਦੁਖੀ ਹਨ ਅਤੇ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਇਸ ਮਾਮਲੇ ਵਿਚ ਵਿਰੋਧੀ ਪਾਰਟੀਆਂ ਦੇ ਇਕੱਠੇ ਹੋਣ ‘ਤੇ ਵੀ ਚੁਟਕੀ ਲੈਂਦੇ ਹੋਏ ਕਿਹਾ, “ਘੱਟੋ-ਘੱਟ ਇਹ ਲੋਕ ਇੱਕ ਪਲੇਟਫਾਰਮ ‘ਤੇ ਇਕੱਠੇ ਹੋਏ ਜਾਪਦੇ ਹਨ, ਭਾਵੇਂ ਉਹ ਮੇਰੇ ਵਿਰੁੱਧ ਹੀ ਕਿਉਂ ਨਾ ਹੋਣ।

ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਦੀ ਜਾਨ ਦੀ ਕੋਈ ਕੀਮਤ ਨਹੀਂ ਲਗਾਈ ਜਾ ਸਕਦੀ, ਪਰ ਮੈਂ ਉਨ੍ਹਾਂ ਨੂੰ ਪਹਿਲੇ ਦਿਨ ਹੀ ਭਰੋਸਾ ਦਿੱਤਾ ਸੀ ਕਿ ਇਸ ਮਾਮਲੇ ਵਿਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ।