Home » ਕੈਨੇਡਾ ਦੇ ਸਰੀ ਇਲਾਕੇ ‘ਚ ਇੱਕ ਘਰ ਦੇ ਬਾਹਰ ਚੱਲੀਆਂ ਗੋਲੀਆਂ….
Home Page News World World News

ਕੈਨੇਡਾ ਦੇ ਸਰੀ ਇਲਾਕੇ ‘ਚ ਇੱਕ ਘਰ ਦੇ ਬਾਹਰ ਚੱਲੀਆਂ ਗੋਲੀਆਂ….

Spread the news

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਪੰਜਾਬੀ ਅਤੇ ਭਾਰਤੀ-ਕੈਨੇਡੀਅਨ ਭਾਈਚਾਰੇ ਦੀ ਸੰਘਣੀ ਆਬਾਦੀ ਵਾਲੇ ਇਲਾਕੇ ‘ਸਰੀ ਸੈਂਟਰਲ’ ਵਿੱਚ ਇੱਕ ਰਿਹਾਇਸ਼ੀ ਘਰ ‘ਤੇ ਗੋਲੀਆਂ ਚੱਲਣ ਦੀ ਘਟਨਾ ਵਾਪਰੀ ਹੈ ਜਿਸ ਦੀ ਜਾਂਚ ਸਰੀ ਪੁਲੀਸ ਸਰਵਿਸ ਵੱਲੋਂ ਕੀਤੀ ਜਾ ਰਹੀ ਹੈ। ਇਹ ਘਟਨਾ ਭਾਰਤੀ ਸਮੇਂ ਅਨੁਸਾਰ ਅੱਜ ਦੁਪਹਿਰ 3:20 ਵਜੇ 95 ਐਵੇਨਿਊ ਅਤੇ 127 ਸਟ੍ਰੀਟ ਦੇ ਨੇੜੇ ਵਾਪਰੀ। ਪੁਲੀਸ ਨੂੰ ਘਰ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ ਪਰ ਉਨ੍ਹਾਂ ਨੇ ਪੁਸ਼ਟੀ ਕੀਤੀ ਹੈ ਕਿ ਇਸ ਹਾਦਸੇ ਵਿੱਚ ਕੋਈ ਵੀ ਜ਼ਖਮੀ ਨਹੀਂ ਹੋਇਆ ਅਤੇ ਘਰ ਦੇ ਸਾਰੇ ਜੀਅ ਸੁਰੱਖਿਅਤ ਹਨਸਰੀ ਪੁਲੀਸ ਦੇ ਮੇਜਰ ਕ੍ਰਾਈਮ ਸੈਕਸ਼ਨ ਨੇ ਫੋਰੈਂਸਿਕ ਟੀਮਾਂ ਦੇ ਨਾਲ ਮਿਲ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਲੀਬਾਰੀ ਦੇ ਪਿੱਛੇ ਦਾ ਮਕਸਦ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲੀਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਸੀਸੀਟੀਵੀ (CCTV) ਜਾਂ ਡੈਸ਼ਕੈਮ ਫੁਟੇਜ ਹੋਵੇ, ਤਾਂ ਉਹ ਜਾਂਚ ਵਿੱਚ ਮਦਦ ਲਈ ਅੱਗੇ ਆਉਣ। ਇਸ ਘਟਨਾ ਨੇ ਕੈਨੇਡਾ ਵਿੱਚ ਰਹਿੰਦੇ ਵੱਡੇ ਪੰਜਾਬੀ ਭਾਈਚਾਰੇ ਵਿੱਚ ਇੱਕ ਵਾਰ ਫਿਰ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ।