ਆਕਲੈਂਡ(ਬਲਜਿੰਦਰ ਸਿੰਘ) ਹੈਮਿਲਟਨ ਵਿੱਚ ਇੱਕ ਕਾਰ ਅਤੇ ਟਰੱਕ ਵਿਚਕਾਰ ਹੋਈ ਟੱਕਰ ਵਿੱਚ ਜ਼ਖ਼ਮੀ ਹੋਏ ਇੱਕ ਹੋਰ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ।ਇਸ ਤੋਂ ਇਲਾਵਾ ਵਾਈਕਾਟੋ ਹਸਪਤਾਲ ਵਿੱਚ ਦੋ ਹੋਰ ਗੰਭੀਰ ਹਾਲਤ ਵਿੱਚ ਦਾਖਲ ਹਨ।ਕੱਲ੍ਹ ਦੁਪਹਿਰ ਪੁਕੇਟ ਨੇੜੇ ਵਾਇਰੇ ਡਰਾਈਵ ‘ਤੇ ਇੱਕ ਟਰੱਕ ਅਤੇ ਚਾਰ ਲੋਕਾਂ ਨੂੰ ਲੈ ਕੇ ਜਾ ਰਹੀ ਕਾਰ ਦੀ ਟੱਕਰ ਹੋ ਗਈ।
ਕਾਰ ਵਿੱਚ ਸਵਾਰ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਤਿੰਨ ਨੂੰ ਗੰਭੀਰ ਸੱਟਾਂ ਨਾਲ ਵਾਈਕਾਟੋ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਕਿਹਾ ਕਿ ਜ਼ਖਮੀਆਂ ਵਿੱਚੋਂ ਇੱਕ ਦੀ ਰਾਤ ਨੂੰ ਹਸਪਤਾਲ ਵਿੱਚ ਮੌਤ ਹੋ ਗਈ, ਜਦੋਂ ਕਿ ਦੋ ਲੋਕ ਗੰਭੀਰ ਹਾਲਤ ਵਿੱਚ ਹਨ।
ਹਮਿਲਟਨ ‘ਚ ਵਾਪਰੇ ਦਰਦਨਾਕ ਹਾਦਸੇ ਵਿੱਚ ਜ਼ਖ਼ਮੀ ਹੋਏ ਇੱਕ ਹੋਰ ਵਿਅਕਤੀ ਦੀ ਹੋਈ ਮੌ,ਤ….












