ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਪੰਜਾਬ ਤੋਂ ਵਰਕ ਪਰਮਿਟ ਤੇ ਆਈ 29 ਸਾਲਾ ਕੁੜੀ ਪ੍ਰਤਿਭਾ ਗੁਪਤਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਉਹ ਤਿੰਨ ਸਾਲ ਤੋਂ ਵੱਧ ਸਮੇਂ ਤੋਂ ਕੈਨੇਡਾ ਵਿੱਚ ਵਰਕ ਪਰਮਿਟ ’ਤੇ ਰਹਿ ਰਹੀ ਸੀ।
ਉਸਦੀ ਲਾਸ਼ ਘਰ ਦੀਆਂ ਪੌੜੀਆਂ ਕੋਲੋਂ ਮਿਲੀ, ਜਿੱਥੇ ਸਰੀਰ ’ਤੇ ਕਿਸੇ ਵੀ ਤਰ੍ਹਾਂ ਦੇ ਸੱਟਾਂ ਦੇ ਨਿਸ਼ਾਨ ਨਹੀਂ ਮਿਲੇ। ਪਰਿਵਾਰ ਅਨੁਸਾਰ, ਆਖਰੀ ਵਾਰ ਗੱਲਬਾਤ ਦੌਰਾਨ ਉਹ ਬਿਲਕੁਲ ਠੀਕ ਸੀ, ਪਰ ਬਾਅਦ ਵਿੱਚ ਸੰਪਰਕ ਨਹੀਂ ਹੋ ਸਕਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਮੌਤ ਦਾ ਅਸਲ ਕਾਰਣ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਵੇਗਾ। ਦੱਸਣਯੋਗ ਹੈ ਕਿ ਹਾਲੇ ਕੁੱਝ ਦਿਨ ਪਹਿਲਾਂ ਹੀ ਇੱਕ ਹੋਰ ਕੁੜੀ ਅਨਮੋਲਦੀਪ ਦੀ ਵੀ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ ਸੀ।
ਕੈਨੇਡਾ ‘ਚ ਨੌਜਵਾਨ ਪੰਜਾਬਣ ਲੜਕੀ ਦੀ ਭੇਦਭਰੇ ਹਾਲਾਤਾਂ ਵਿੱਚ ਮੌ,ਤ….












