Home » ਇੰਡੀਅਨ ਰੈਸਟੋਰੈਂਟ ਨੂੰ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਹੋਈ ਮੌ,ਤ….
Home Page News India World World News

ਇੰਡੀਅਨ ਰੈਸਟੋਰੈਂਟ ਨੂੰ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਹੋਈ ਮੌ,ਤ….

Spread the news

ਅਮਰੀਕਾ ਦੇ ਟੈਕਸਾਸ ਸੂਬੇ ਤੋਂ ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਰੈਸਟੋਰੈਂਟ ਵਿੱਚ ਅੱਗ ਲੱਗਣ ਕਾਰਨ ਦੋ ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਕੈਸ ਕਾਊਂਟੀ ਦੇ ‘ਪੁੰਜ ਟਰੱਕ ਸਟਾਪ ਅਤੇ ਇੰਡੀਅਨ ਰੈਸਟੋਰੈਂਟ’ ਵਿੱਚ ਐਤਵਾਰ ਸਵੇਰੇ ਵਾਪਰਿਆ।ਜਾਣਕਾਰੀ ਅਨੁਸਾਰ, ਫਾਇਰ ਵਿਭਾਗ ਨੂੰ ਸਵੇਰੇ ਤਕਰੀਬਨ 5 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਜਦੋਂ ਤੱਕ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ, ਰੈਸਟੋਰੈਂਟ ਦੀ ਇਮਾਰਤ ਦਾ ਵੱਡਾ ਹਿੱਸਾ ਅੱਗ ਦੀਆਂ ਲਪਟਾਂ ਵਿੱਚ ਘਿਰ ਚੁੱਕਾ ਸੀ।ਅੱਗ ਬੁਝਾਉਣ ਤੋਂ ਬਾਅਦ ਜਦੋਂ ਅਧਿਕਾਰੀਆਂ ਨੇ ਇਮਾਰਤ ਦੀ ਤਲਾਸ਼ੀ ਲਈ, ਤਾਂ ਦੂਜੀ ਮੰਜ਼ਿਲ ਤੋਂ ਦੋ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿੱਚ ਰੈਸਟੋਰੈਂਟ ਦਾ ਮਾਲਕ ਅਤੇ ਇੱਕ ਹੋਰ ਨੌਜਵਾਨ ਸ਼ਾਮਲ ਹੈ।ਟੈਕਸਾਸ ਸਟੇਟ ਫਾਇਰ ਮਾਰਸ਼ਲ ਦਾ ਦਫ਼ਤਰ ਇਸ ਅੱਗ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕਰ ਰਿਹਾ ਹੈ। ਅਜੇ ਤੱਕ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।