Home » ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ‘ਚ ਲੋੜੀਂਦਾ ਮੁੱਖ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ…
Home Page News India India News

ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ‘ਚ ਲੋੜੀਂਦਾ ਮੁੱਖ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ…

Spread the news


ਮੁਹਾਲੀ ਦੇ ਸੋਹਾਣਾ ਇਲਾਕੇ ਵਿਚ ਬੀਤੇ ਸਾਲ ਹੋਏ ਕਬੱਡੀ ਖੇਡ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੋਰੀਆ ਹੱਤਿਆ ਕਾਂਡ ਵਿਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਏ. ਜੀ. ਟੀ. ਐੱਫ. ਦੀ ਟੀਮ ਵਲੋਂ ਇਸ ਮਾਮਲੇ ਦੇ ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਨੂੰ ਤ੍ਰਿਪੁਰਾ ਸੂਬੇ ਦੀ ਰਾਜਧਾਨੀ ਅਗਰਤਾਲਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਇਸ ਕਤਲ ਕੇਸ ਵਿੱਚ ਲੁੜੀਂਦੇ ਲਗਭਗ ਸਾਰੇ ਮੁਲਜ਼ਮਾਂ ਨੂੰ ਪੁਲਿਸ ਗ੍ਰਿਫਤਾਰ ਕਰ ਚੁੱਕੀ ਹੈ। ਗਿਰਫਤਾਰੀ ਉਪਰੰਤ ਉਸ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ 10 ਮਈ ਤੱਕ ਦਾ ਟਰਾਂਜਿਟ ਰਿਮਾਂਡ ਮਿਲਿਆ ਹੈ।ਮਿਲੀ ਜਾਣਕਾਰੀ ਅਨੁਸਾਰ ਆਦਿਤਿਆ ਕਪੂਰ ਉਰਫ਼ ਮੱਖਣ ਨੂੰ ਪੰਜਾਬ ਏ. ਜੀ. ਟੀ. ਐੱਫ. ਵਲੋਂ ਤ੍ਰਿਪੁਰਾ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੀ ਸਹਾਇਤਾ ਨਾਲ ਟ੍ਰੇਸ ਕੀਤਾ ਗਿਆ। ਡੀ. ਐਸ. ਪੀ. ਰਾਜਨ ਪਰਮਿੰਦਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਰਾਣਾ ਬਲਾਚੋਰੀਆ ਦੀ ਹੱਤਿਆ ਦੇ ਮਾਮਲੇ ਵਿਚ ਮੁੱਖ ਸ਼ੂਟਰ ਵਜੋਂ ਲੋੜੀਂਦਾ ਸੀ। ਸੂਚਨਾ ਮਿਲਣ ਉਪਰੰਤ ਪੰਜਾਬ ਏਜੀਟੀਐਫ ਦੀ ਟੀਮ ਫੋਰਨ ਤ੍ਰਿਪੁਰਾ ਲਈ ਰਵਾਨਾ ਹੋਈ, ਜਿੱਥੋਂ ਲੁਕੇ ਹੋਏ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ।ਜ਼ਿਕਰਯੋਗ ਹੈ ਕਿ ਕਬੱਡੀ ਖੇਡ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੋਰੀਆ ਦੀ ਬੀਤੇ ਸਾਲ 15 ਦਸੰਬਰ ਨੂੰ ਮੁਹਾਲੀ ਦੇ ਸੋਹਾਣਾ ਇਲਾਕੇ ਵਿਚ ਕਬੱਡੀ ਟੂਰਨਾਮੈਂਟ ਦੌਰਾਨ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਦੀ ਜਾਂਚ ਦੌਰਾਨ ਸ਼ੂਟਰ ਕਰਨ ਪਾਠਕ ਨੂੰ ਹੋਰਨਾਂ ਮੁਲਜ਼ਮਾਂ ਸਮੇਤ ਕਲਕੱਤਾ ਤੋਂ ਕਾਬੂ ਕੀਤਾ ਗਿਆ ਸੀ। ਹੁਣ ਮੁੱਖ ਸ਼ੂਟਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੂੰ ਇਸ ਹੱਤਿਆ ਕਾਂਡ ਦੇ ਪਿੱਛੇ ਦੀ ਸਾਜ਼ਿਸ਼ ਅਤੇ ਹੋਰ ਸਬੰਧਤ ਮੁਲਜ਼ਮਾਂ ਬਾਰੇ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਪੁਲਿਸ ਵਲੋਂ ਗ੍ਰਿਫ਼ਤਾਰ ਮੁਲਜ਼ਮ ਨੂੰ ਪੰਜਾਬ ਲਿਆਂਦਾ ਜਾਵੇਗਾ, ਜਿੱਥੇ ਉਸਦਾ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ। ਮਾਮਲੇ ਸਬੰਧੀ ਹੋਰ ਜਾਂਚ ਜਾਰੀ ਹੈ।