ਧਮਾਕਿਆਂ ਨੂੰ ਰਾਜਨੀਤਕ ਰੰਗ ਦੇਣਾ ਮੰਦਭਾਗ: ਰਵਨੀਤ ਬਿੱਟੂ
ਬੀਐਸਐਫ ਅਤੇ ਆਰਮੀ ਕੈਂਪ ਦੇ ਬਾਹਰ ਬੀਤੀ ਰਾਤ ਹੋਏ ਧਮਾਕਿਆਂ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੂਬਾ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਨੂੰ ਰਾਜਨੀਤਕ ਰੰਗ ਦੇਣਾ ਬਹੁਤ ਹੀ ਮੰਦਭਾਗਾ ਹੈ ਅਤੇ ਸਰਕਾਰ ਨੂੰ ਇਸਨੂੰ ਪੂਰੀ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇੱਕ ਬਿਆਨ ਜਾਰੀ ਕਰਦਿਆਂ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਹ ਕਹਿਣਾ ਕਿ ਧਮਾਕਿਆਂ ਦੇ ਪਿੱਛੇ ਭਾਜਪਾ ਦਾ ਹੱਥ ਹੈ, ਬਿਲਕੁਲ ਬੇਬੁਨਿਆਦ ਅਤੇ ਗਲਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਾਲ ਹੀ ਵਿੱਚ ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤੀਪੂਰਨ ਢੰਗ ਨਾਲ ਪੂਰਾ ਕੀਤਾ ਹੈ ਅਤੇ ਜਿੱਥੇ ਪਹਿਲਾਂ ਤਣਾਅਪੂਰਨ ਮਾਹੌਲ ਰਹਿੰਦਾ ਸੀ, ਉਥੇ ਵੀ ਚੋਣਾਂ ਅਮਨ-ਅਮਾਨ ਨਾਲ ਹੋਈਆਂ ਹਨ। ਬਿੱਟੂ ਨੇ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਭਗਵੰਤ ਮਾਨ ਅਨੁਸਾਰ ਸੱਚਮੁੱਚ ਭਾਜਪਾ ਇਸ ਘਟਨਾ ਲਈ ਜ਼ਿੰਮੇਵਾਰ ਹੈ ਤਾਂ ਉਨ੍ਹਾਂ ਖਿਲਾਫ ਜਾਂ ਪਾਰਟੀ ਖਿਲਾਫ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਪਿਛਲੇ ਕੁਝ ਸਾਲਾਂ ਤੋਂ ਕਾਨੂੰਨ-ਵਿਵਸਥਾ ਦੀ ਸਥਿਤੀ ਕਾਫੀ ਖਰਾਬ ਹੋ ਚੁੱਕੀ ਹੈ ਅਤੇ ਦਹਸ਼ਤਗਰਦੀ ਤੱਤ ਮਾਹੌਲ ਨੂੰ ਪ੍ਰਭਾਵਿਤ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਦਹਸ਼ਤਗਰਦਾਂ ’ਤੇ ਕਾਰਵਾਈ ਕਰਨ ਦੀ ਬਜਾਏ ਸਿਆਸੀ ਦੂਸ਼ਣਬਾਜੀ ਵਿੱਚ ਲੱਗੀ ਹੋਈ ਹੈ।
ਧਮਾਕਿਆਂ ਨੂੰ ਰਾਜਨੀਤਕ ਰੰਗ ਦੇਣਾ ਮੰਦਭਾਗ-ਰਵਨੀਤ ਬਿੱਟੂ













Add Comment