ਸ਼ਰੀਰਕ ਸ਼ੋਸ਼ਣ ਤੇ ਨਜਾਇਜ ਮਾਈਨਿੰਗ ਮਾਮਲੇ ਵਿਚ ਨਾਮਜਦ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ 6 ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਮੁੜੇ ਜੇਲ੍ਹ ਭੇਜ ਦਿੱਤਾ ਗਿਆ ਹੈ। ਪਠਾਣਮਾਜਰਾ ਦੇ ਵਕੀਲ ਸਿਮਰਨਜੀਤ ਸਿੰਘ ਸੱਗੂ ਨੇ ਦੱਸਿਆ ਕਿ ਥਾਣਾ ਜੁਲਕਾਂ ਪੁਲਿਸ ਵਲੋਂ ਹਰਮੀਤ ਸਿੰਘ ਨੂੰ ਸੋਮਵਾਰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੋਂ ਉਸਨੂੰ ਨਿਆਂਇਕ ਹਿਰਾਸਤ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਹਰਮੀਤ ਸਿੰਘ ਪਠਾਣਮਾਜਰਾ ਸਰੀਰਕ ਸੋ਼ਸਣ ਦੇ ਦੋਸ਼ ਹੇਠ ਬਠਿੰਡਾ ਜੇਲ੍ਹ ਵਿਚ ਬੰਦ ਸੀ ਤੇ ਇਸ ਖਿਲਾਫ ਥਾਣਾ ਜੁਲਕਾਂ ਵਿਖੇ ਨਾਜਾਇਜ ਮਾਈਨਿੰਗ ਦੇ ਦੋਸ਼ ਹੇਠ ਵੀ ਪਰਚਾ ਦਰਜ ਹੈ। ਜਿਸ ਸਬੰਧੀ ਥਾਣਾ ਪੁਲਿਸ ਨੇ ਪੁੱਛਗਿਛ ਲਈ ਪਹਿਲਾਂ ਦੋ ਦਿਨ ਤੇ ਫਿਰ ਚਾਰ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਸੋਮਵਾਰ ਰਿਮਾਂਡ ਖਤਮ ਹੋਣ ’ਤੇ ਪੁਲਿਸ ਨੇ ਪਠਾਣਮਾਜਰਾ ਨੂੰ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਹਰਮੀਤ ਸਿੰਘ ਨੂੰ ਇਸ ਮਾਮਲੇ ਸਬੰਧੀ ਵੀ ਨਿਆਂਇਕ ਹਿਰਾਸਤ ਲਈ ਜੇਲ੍ਹ ਭੇਜ ਦਿੱਤਾ ਹੈ।
6 ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਮੁੜ ਭੇਜਿਆ ਜੇਲ੍ਹ…













Add Comment