Home » ਜਲੰਧਰ ਨਾਲ ਸੰਬੰਧਤ ਅਮਰੀਕਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ….
Home Page News India India News World

ਜਲੰਧਰ ਨਾਲ ਸੰਬੰਧਤ ਅਮਰੀਕਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ….

Spread the news

ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਏ ਜਲੰਧਰ ਨਾਲ ਸਬੰਧਤ ਨੌਜਵਾਨ ਰਣਜੋਧ ਸਿੰਘ ਜੋਧਾ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਰਣਜੋਧ ਸਿੰਘ, ਨਛੱਤਰ ਸਿੰਘ ਦੇ ਪੁੱਤਰ ਸਨ ਅਤੇ ਉਹ ਵਿਆਹੇ ਹੋਏ ਸਨ। ਉਨ੍ਹਾਂ ਦੇ ਦੋ ਬੱਚੇ ਵੀ ਹਨ।ਪਰਿਵਾਰਕ ਮੈਂਬਰਾਂ ਮੁਤਾਬਕ ਰਣਜੋਧ ਸਿੰਘ ਕਈ ਦਿਨਾਂ ਦੀ ਡਿਊਟੀ ਤੋਂ ਬਾਅਦ ਆਪਣੇ ਘਰ ਵਾਪਸ ਪਹੁੰਚੇ ਸਨ। ਦੇਰ ਰਾਤ ਜਦੋਂ ਉਹ ਬਾਥਰੂਮ ਗਏ ਤਾਂ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਹ ਡਿੱਗ ਪਏ। ਪਰਿਵਾਰ ਵੱਲੋਂ ਤੁਰੰਤ ਮਦਦ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਦੀ ਮੌਤ ਹੋ ਗਈ।ਮ੍ਰਿਤਕ ਦੇ ਛੋਟੇ ਭਰਾ ਬਵਨਜੋਤ ਸਿੰਘ ਬਵਨ ਨੇ ਦੱਸਿਆ ਕਿ ਪਰਿਵਾਰ ਨੂੰ ਇਸ ਘਟਨਾ ਨਾਲ ਵੱਡਾ ਸਦਮਾ ਲੱਗਾ ਹੈ। ਜਿਵੇਂ ਹੀ ਇਸ ਦੁਖਦਾਈ ਖ਼ਬਰ ਦਾ ਪਤਾ ਲੱਗਿਆ ਤਾਂ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।