ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਬੀਤੇ ਕੱਲ੍ਹ ਸ਼ਾਮ ਵਾਈਕਾਟੋ ਐਕਸਪ੍ਰੈਸਵੇਅ ‘ਤੇ ਤਿੰਨ ਵਾਹਨਾਂ ਦੀ ਟੱਕਰ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।ਕਾਉਂਟੀ ਮੈਨੂਕਾਊ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਉਹ ਸ਼ਾਮ 7 ਵਜੇ ਤੋਂ ਠੀਕ ਪਹਿਲਾਂ ਪੋਕੇਨੋ ਨੇੜੇ ਹਾਦਸੇ ਦਾ ਸ਼ਿਕਾਰ ਹੋਏ। ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਦੋ ਹੋਰ ਲੋਕ ਜ਼ਖਮੀ ਹੋ ਗਏ ਜਿਨ੍ਹਾਂ ਵਿੱਚ ਇੱਕ ਦੀ ਗੰਭੀਰ ਅਤੇ ਇੱਕ ਦੀ ਦਰਮਿਆਨੀ ਦੱਸੀ ਗਈ ਹੈ।ਹਾਟੋ ਹੋਨ ਸੇਂਟ ਜੌਨ ਦੇ ਬੁਲਾਰੇ ਨੇ ਕਿਹਾ ਕਿ ਘਟਨਾ ਸਥਾਨ ‘ਤੇ ਦੋ ਮਰੀਜ਼ਾਂ ਦਾ ਇਲਾਜ ਕੀਤਾ ਗਿਆ, ਜਿਸ ਵਿੱਚ ਇੱਕ ਵਿਅਕਤੀ ਗੰਭੀਰ ਸੱਟਾਂ ਨਾਲ ਆਕਲੈਂਡ ਸਿਟੀ ਹਸਪਤਾਲ ਵਿੱਚ ਏਅਰਲਿਫਟ ਕੀਤਾ ਗਿਆ।
ਇੱਕ ਹੋਰ ਮਰੀਜ਼ ਨੂੰ ਦਰਮਿਆਨੀ ਹਾਲਤ ਵਿੱਚ ਵਾਈਕਾਟੋ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਦੱਸਿਆ ਕਿ ਸੀਰੀਅਸ ਕਰੈਸ਼ ਯੂਨਿਟ ਘਟਨਾ ਸਥਾਨ ਦੀ ਜਾਂਚ ਕਰ ਰਹੀ ਹੈ।
ਵਾਈਕਾਟੋ ਐਕਸਪ੍ਰੈਸਵੇਅ ‘ਤੇ ਤਿੰਨ ਵਾਹਨਾਂ ਵਿਚਕਾਰ ਵਾਪਰਿਆ ਹਾਦਸਾ,ਇੱਕ ਦੀ ਮੌ,ਤ ਦੋ ਹੋਰ ਜ਼ਖ਼ਮੀ












