Home » ਸਰੀ ‘ਚ ਕ੍ਰਿਕਟ ਕੈਨੇਡਾ ਦੇ ਪ੍ਰਧਾਨ ਅਰਵਿੰਦਰ ਖੋਸਾ ਦੇ ਘਰ ‘ਤੇ ਚੱਲੀਆਂ ਗੋਲੀਆਂ….
Home Page News India World World News

ਸਰੀ ‘ਚ ਕ੍ਰਿਕਟ ਕੈਨੇਡਾ ਦੇ ਪ੍ਰਧਾਨ ਅਰਵਿੰਦਰ ਖੋਸਾ ਦੇ ਘਰ ‘ਤੇ ਚੱਲੀਆਂ ਗੋਲੀਆਂ….

Spread the news

ਅੱਜ ਬੁੱਧਵਾਰ ਸਵੇਰੇ ਸਰੀ ਦੇ ਨਿਊਟਨ ਇਲਾਕੇ ਵਿਚ ਕ੍ਰਿਕਟ ਕੈਨੇਡਾ ਦੇ ਨਵ-ਚੁਣੇ ਪ੍ਰਧਾਨ ਅਰਵਿੰਦਰ ਖੋਸਾ ਦੇ ਘਰ ਗੋਲੀਆਂ ਚਲਾਈਆਂ ਗਈਆਂ ਹਨ। ਘਟਨਾ ਮੌਕੇ ਘਰ ਵਿੱਚ ਕੁੱਝ ਲੋਕ ਮੌਜੂਦ ਸਨ ਪਰ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਸਰੀ ਪੁਲਿਸ ਮੁਤਾਬਕ ਘਟਨਾ ਸਵੇਰੇ ਲਗਭਗ 4:40 ਵਜੇ ਹੋਣ ਦੀ ਸੂਚਨਾ ਮਿਲੀ ਹੈ। ਪੁਲਿਸ ਮੁਤਾਬਕ ਘਰ ਦੇ ਦਰਵਾਜ਼ੇ, ਖਿੜਕੀਆਂ ਅਤੇ ਬਾਹਰੀ ਹਿੱਸੇ ਵਿਚ ਘੱਟੋ-ਘੱਟ ਪੰਜ ਗੋਲੀਆਂ ਦੇ ਨਿਸ਼ਾਨ ਦਿਖਾਈ ਦਿੱਤੇ ਹਨ। ਇਸ ਘਟਨਾ ਨੂੰ ਐਕਸਟੌਰਸ਼ਨ ਨਾਲ ਜੋੜਕੇ ਵੇਖਿਆ ਜਾ ਰਿਹਾ ਹੈ।

ਸੀਬੀਸੀ ਨਿਊਜ਼ ਮੁਤਾਬਕ ਅਰਵਿੰਦਰ ਖੋਸਾ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ ਪਰ ਵਧੇਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਜਾਂਚ ਸ਼ੁਰੂਆਤੀ ਪੜਾਅ ਵਿਚ ਹੈ ਅਤੇ ਹੋਰ ਵੇਰਵੇ ਉਪਲਬਧ ਹੋਣ ਤੋਂ ਬਾਅਦ ਅੱਗੇ ਜਾਣਕਾਰੀ ਦਿੱਤੀ ਜਾਵੇਗੀ। ਖੋਸਾ ਬੀ.ਸੀ. ਕ੍ਰਿਕਟ ਦੇ ਪ੍ਰਧਾਨ ਵੀ ਹਨ ਅਤੇ ਇਸ ਤੋਂ ਪਹਿਲਾਂ ਅਪ੍ਰੈਲ 2026 ਵਿਚ ਕ੍ਰਿਕਟ ਕੈਨੇਡਾ ਦੇ ਪ੍ਰਧਾਨ ਵਜੋਂ ਚੁਣੇ ਗਏ ਸਨ। ਉਨ੍ਹਾਂ ਦੀ ਚੋਣ ਤੋਂ ਬਾਅਦ ਸੰਸਥਾ ਵਿਚ ਵਿਵਾਦਾਂ ਅਤੇ ਧਮਕੀਆਂ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਪੁਲਿਸ ਇਸ ਘਟਨਾ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਸ ਨਾਲ ਜੁੜੀਆਂ ਸਾਰੀਆਂ ਸੰਭਾਵਨਾਵਾਂ ਉੱਤੇ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਸਰੀ ਵਿਚ ਐਕਸਟੌਰਸ਼ਨ ਨਾਲ ਜੁੜੀਆਂ ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।