ਫਰਵਰੀ 2026 ਵਿੱਚ ਸਰੀ ਵਿਚ ਵਾਪਰੀ ਇੱਕ ਗੋਲੀਬਾਰੀ ਅਤੇ ਵਿਸਫੋਟਕ ਪਦਾਰਥ ਵਰਤਣ ਵਾਲੀ ਘਟਨਾ ਵਿਚ ਸ਼ਾਮਲ ਤਿੰਨ ਪੰਜਾਬੀ ਨੌਜਵਾਨਾਂ ਨੇ ਆਪਣੇ ਦੋਸ਼ ਅਦਾਲਤ ਵਿੱਚ ਕਬੂਲ ਕਰ ਲਏ ਹਨ ਅਤੇ ਉਨ੍ਹਾਂ ਨੂੰ ਵੱਖ-ਵੱਖ ਮਿਆਦਾਂ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਘਟਨਾ 1 ਫਰਵਰੀ 2026 ਨੂੰ ਸਵੇਰੇ ਕਰੀਬ 3:50 ਵਜੇ ਕ੍ਰੈਸੈਂਟ ਰੋਡ ਅਤੇ 132 ਸਟ੍ਰੀਟ ਦੇ ਨੇੜੇ ਵਾਪਰੀ ਸੀ। ਘਟਨਾ ਤੋਂ ਥੋੜ੍ਹੀ ਦੇਰ ਬਾਅਦ ਸਰੀ ਪੁਲਿਸ ਸਰਵਿਸ (SPS) ਅਧਿਕਾਰੀਆਂ ਨੇ 28 ਐਵੇਨਿਊ ਅਤੇ 140 ਸਟ੍ਰੀਟ ਵਿਖੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
9 ਜੂਨ 2026 ਨੂੰ ਸਰੀ ਦੀ ਸੂਬਾਈ ਅਦਾਲਤ ਵਿੱਚ ਤਿੰਨਾਂ ਵੱਲੋਂ ਮਾਮਲੇ ਦੀ ਸੁਣਵਾਈ ਦੌਰਾਨ ਉਨ੍ਹਾਂ ਤੇ ਲੱਗੇ ਦੋਸ਼ਾਂ ਨੂੰ ਕਬੂਲ ਕਰ ਲਿਆ ਹੈ। ਅਦਾਲਤ ਨੇ ਉਨ੍ਹਾਂ ਨੂੰ ਸਜ਼ਾਵਾਂ ਵੀ ਸੁਣਾ ਦਿੱਤੀਆਂ ਹਨ। ਅਦਾਲਤੀ ਵੇਰਵਿਆਂ ਅਨੁਸਾਰ ਤਰਨਵੀਰ ਸਿੰਘ ਨੇ ਲਾਪਰਵਾਹੀ ਨਾਲ ਗੋਲੀ ਚਲਾਉਣ ਦਾ ਦੋਸ਼ ਕਬੂਲ ਕੀਤਾ ਅਤੇ ਉਸ ਨੂੰ 5 ਸਾਲਾਂ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ ਦਿਆਜੀਤ ਸਿੰਘ ਬਿੰਲਿੰਗ ਨੇ ਵਿਸਫੋਟਕ ਪਦਾਰਥ ਸੁੱਟਣ ਦਾ ਦੋਸ਼ ਸਵੀਕਾਰ ਕੀਤਾ ਅਤੇ ਉਸ ਨੂੰ 27 ਮਹੀਨਿਆਂ ਦੀ ਕੈਦ ਹੋਈ ਹੈ। ਹਰਜੋਤ ਸਿੰਘ ਨੇ ਵੀ ਵਿਸਫੋਟਕ ਪਦਾਰਥ ਸੁੱਟਣ ਦਾ ਦੋਸ਼ ਕਬੂਲ ਕੀਤਾ ਅਤੇ ਉਸ ਨੂੰ 25 ਮਹੀਨਿਆਂ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਨ੍ਹਾਂ ਤਿੰਨਾਂ ਨੌਜਵਾਨਾਂ ਨੂੰ ਆਪਣੀ ਸਜ਼ਾ ਪੂਰੀ ਹੋਣ ਤੋਂ ਬਾਅਦ ਭਾਰਤ ਡਿਪੋਰਟ ਕਰ ਦਿੱਤਾ ਜਾਵੇਗਾ।














Add Comment