Home » ਕਬੱਡੀ ਖਿਡਾਰੀ ਦੀ ਨਹਿਰ ਵਿਚ ਨਹਾਉਂਦੇ ਸਮੇਂ ਡੁੱਬਣ ਕਾਰਨ ਮੌਤ
Home Page News India India News

ਕਬੱਡੀ ਖਿਡਾਰੀ ਦੀ ਨਹਿਰ ਵਿਚ ਨਹਾਉਂਦੇ ਸਮੇਂ ਡੁੱਬਣ ਕਾਰਨ ਮੌਤ

Spread the news


ਸਰਹਿੰਦ ਨਹਿਰ ਵਿਚ ਨਹਾਉਣ ਗਏ ਨੌਜਵਾਨ ਪ੍ਰਦੀਪ ਸਿੰਘ ਔਜਲਾ (22) ਵਾਸੀ ਤੱਖਰਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਪਿੰਡ ਪੂਨੀਆਂ ਨੇੜੇ ਵਗਦੀ ਸਰਹਿੰਦ ਨਹਿਰ ਵਿਚ ਆਪਣੇ ਦੋਸਤਾਂ ਨਾਲ ਨਹਾਉਣ ਲਈ ਗਿਆ ਸੀ ਜਿਸ ਦਾ ਨਹਾਉਂਦੇ ਸਮੇਂ ਪੈਰ ਤਿਲਕ ਗਿਆ ਜੋ ਕਿ ਪਾਣੀ ਦੇ ਤੇਜ਼ ਵਹਾਅ ਵਿਚ ਰੁੜ ਗਿਆ। ਮ੍ਰਿਤਕ ਦੇ ਦੋਸਤਾਂ ਵਲੋਂ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਉਸ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਸਨੂੰ ਬਚਾ ਨਾ ਸਕੇ। ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਤੇ ਪੁਲਿਸ ਪਾਰਟੀ ਵੀ ਮੌਕੇ ’ਤੇ ਪੁੱਜ ਗਈ ਜਿਨ੍ਹਾਂ ਵਲੋਂ ਗੋਤਾਖੋਰਾਂ ਦੀ ਮੱਦਦ ਨਾਲ ਦੀ ਭਾਲ ਸ਼ੁਰੂ ਕੀਤੀ। ਕੁਝ ਸਮੇਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਕਰ ਪੋਸਟ ਮਾਰਟਮ ਲਈ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਮ੍ਰਿਤਕ ਪ੍ਰਦੀਪ ਸਿੰਘ ਅਜੇ ਕੁਆਰਾ ਸੀ ਅਤੇ ਕਬੱਡੀ ਦਾ ਵਧੀਆ ਖਿਡਾਰੀ ਸੀ। ਪ੍ਰਦੀਪ ਸਿੰਘ ਦੀ ਮੌਤ ਨਾਲ ਪਿੰਡ ਤੱਖਰਾਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।