Home » ਤਰਨਤਾਰਨ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ’ਚ ਡੁੱਬਣ ਨਾਲ ਵਿਅਕਤੀ ਦੀ ਮੌਤ
Home Page News India India News

ਤਰਨਤਾਰਨ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ’ਚ ਡੁੱਬਣ ਨਾਲ ਵਿਅਕਤੀ ਦੀ ਮੌਤ

Spread the news


ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਪਵਿੱਤਰ ਸਰੋਵਰ ਵਿਚ ਸੋਮਵਾਰ ਸਵੇਰੇ ਇਕ ਵਿਅਕਤੀ ਦੀ ਡੁੱਬਣ ਕਾਰਨ ਮੌਤ ਹੋ ਗਈ। ਚਰਚਾ ਹੈ ਕਿ ਉਕਤ ਵਿਅਕਤੀ ਨੇ ਸਰੋਵਰ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਪਰ ਦੂਜੇ ਪਾਸੇ ਪਰਿਵਾਰ ਵਾਲਿਆਂ ਨੇ ਇਸ ਨੂੰ ਹਾਦਸਾ ਕਰਾਰ ਦਿੰਦਿਆਂ ਕੋਈ ਕਾਨੂੰਨੀ ਕਾਰਵਾਈ ਨਹੀਂ ਕਰਵਾਈ ਹੈ।ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਮੈਨੇਜਰ ਹਰਜਿੰਦਰ ਸਿੰਘ ਪੱਟੀ ਨੇ ਦੱਸਿਆ ਕਿ ਸਵੇਰੇ ਕਰੀਬ 9 ਵਜੇ ਕਿਸੇ ਵਿਅਕਤੀ ਦੇ ਸਰੋਵਰ ਵਿਚ ਡੁੱਬਣ ਦੀ ਜਾਣਕਾਰੀ ਮਿਲੀ ਸੀ। ਜਿਸ ਦੇ ਚੱਲਦਿਆਂ ਤੁਰੰਤ ਗੋਤਾਖੋਰਾਂ ਦੀ ਟੀਮ ਨੂੰ ਬੁਲਾਇਆ ਗਿਆ ਅਤੇ ਦੁਪਹਿਰ ਕਰੀਬ ਦੋ ਵਜੇ ਸਰੋਵਰ ਵਿਚ ਡੁੱਬੇ ਵਿਅਕਤੀ ਦੀ ਲਾਸ਼ ਕੱਢ ਲਈ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਪਰਿਵਾਰ ਮੁਤਾਬਿਕ ਇਸ਼ਨਾਨ ਕਰਨ ਮੌਕੇ ਵਾਪਰੇ ਹਾਦਸੇ ਕਾਰਨ ਪਰਮਜੀਤ ਸਿੰਘ ਸਰੋਵਰ ਵਿਚ ਡੁੱਬ ਗਿਆ। ਜਿਸ ਕਰਕੇ ਉਨ੍ਹਾਂ ਨੇ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕਰਵਾਈ ਹੈ।