ਬੀਤੇਂ ਦਿਨ ਅਮਰੀਕਾ ਦੇ ਟੈਕਸਾਸ ਸੂਬੇ ਵਿੱਚ ਇੱਕ ਸਬ-ਵੇ ਰੈਸਟੋਰੈਂਟ ਵਿੱਚ ਹੋਈ ਕਥਿਤ ਚੋਰੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਮਨਜਿੰਦਰ ਸਿੰਘ ਦੇ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਪਾਰਕਵੇ ਦੇ 24900 ਬਲਾਕ ਵਿੱਚ ਸਥਿਤ ਇਸ ਸਬਵੇ ਰੈਸਟੋਰੈਂਟ ਵਿੱਚ ਹੋਈ ਚੋਰੀ ਦੀ ਜਾਂਚ ਲਈ ਮੌਕੇ ’ਤੇ ਪਹੁੰਚੀ ਪੁਲਿਸ ਨੇ ਜਾਂਚ ਦੇ ਦੌਰਾਨ ਪੁਲਿਸ ਅਧਿਕਾਰੀਆਂ ਨੇ ਰੈਸਟੋਰੈਂਟ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਸਮੀਖਿਆ ਕੀਤੀ, ਜਿਸ ਦੇ ਆਧਾਰ ’ਤੇ ਸ਼ੱਕੀ ਨੂੰ ਲੱਭ ਕੇ ਗ੍ਰਿਫਤਾਰ ਕਰ ਲਿਆ ਜਿਸ ਦੀ ਪਛਾਣ ਮਨਜਿੰਦਰ ਸਿੰਘ ਵਜੋਂ ਕੀਤੀ ਗਈ। ਪੁਲਿਸ ਦੇ ਮੁਤਾਬਕ ਜਾਂਚ ਦੇ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਸ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਚੋਰੀ ਅਤੇ ਇਸ ਤਰ੍ਹਾਂ ਦੇ ਹੋਰ ਮਾਮਲਿਆਂ ਵਿੱਚ ਅਪਰਾਧਿਕ ਰਿਕਾਰਡ ਮੌਜੂਦ ਹੈ।ਜਿਸ ਵਿਰੁੱਧ ਚੋਰੀ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰਕੇ ਹੈਰਿਸ ਕਾਉਂਟੀ ਦੀ ਜੇਲ ਚ’ ਭੇਜ ਦਿੱਤਾ ਹੈ।ਅਦਾਲਤ ਵਲੋ ਉਸ ਦੀ ਜ਼ਮਾਨਤ 10,000 ਹਜ਼ਾਰ ਅਮਰੀਕੀ ਡਾਲਰ ਨਿਰਧਾਰਤ ਕੀਤੀ ਗਈ ਹੈ।
ਅਮਰੀਕਾ ਦੇ ਟੈਕਸਾਸ ’ਚ ਸਬ-ਵੇ ਰੈਸਟੋਰੈਂਟ ਵਿੱਚ ਚੋਰੀ ਕਰਨ ਦੇ ਮਾਮਲੇ ’ ਚ’ ਪੰਜਾਬੀ ਗ੍ਰਿਫ਼ਤਾਰ….
2 months ago
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,171
- India5,299
- India Entertainment130
- India News3,361
- India Sports228
- KHABAR TE NAZAR3
- LIFE66
- Movies48
- Music84
- New Zealand Local News3,193
- NewZealand3,520
- Punjabi Articules7
- Religion1,152
- Sports226
- Sports220
- Technology32
- Travel55
- Uncategorized63
- World2,447
- World News2,027
- World Sports213












