ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਦੀ ਫ਼ਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਕਿਹਾ ਕਿ ਹੁਣ ਇਸ ਮੁੱਦੇ ਨੂੰ ਇੱਥੇ ਹੀ ਖ਼ਤਮ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ਼ਹੀਦਾਂ ਲਈ ਅਰਦਾਸ ਕੀਤੀ ਜਾ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ਲਈ ਕਮਿਸ਼ਨ ਬਣਾਉਣ ਦੀ ਅਪੀਲ ਵੀ ਕੀਤੀ ਗਈ ਹੈ। ਅਜਿਹੇ ਵਿੱਚ ਵਿਵਾਦ ਨੂੰ ਹੋਰ ਨਾ ਵਧਾਇਆ ਜਾਵੇ।
ਸਤਲੁਜ ਫ਼ਿਲਮ ਵਿਵਾਦ ਹੁਣ ਹੋਣਾ ਚਾਹੀਦਾ ਹੈ ਖ਼ਤਮ-ਰਵਨੀਤ ਬਿੱਟੂ….











